Home / ਤਾਜਾ ਜਾਣਕਾਰੀ / ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੇ ਨਾਲ ਪੂਰੇ ਵਿਸ਼ਵ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਵੇਂ ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋ ਰਹੇ ਹਨ ਪਰ ਜਦੋਂ ਤੱਕ ਇਸ ਤੋਂ ਬਚਾਅ ਲਈ ਕੋਈ ਦਵਾਈ ਜਾਂ ਵੈਕਸੀਨ ਲਈ ਆ ਜਾਂਦੀ ਉਦੋਂ ਤੱਕ ਇਸ ਵਾਇਰਸ ਦਾ ਖ਼ੌਫ਼ ਲੋਕਾਂ ਨੂੰ ਦਿਨ ਬ ਦਿਨ ਡਰਾਉਂਦਾ ਰਹੇਗਾ। ਦੁਨੀਆਂ ਭਰ ਦੇ ਵਿੱਚ ਕੋਰੋਨਾ ਵਾਇਰਸ ਨਾਲ ਗ੍ਰਸਤ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।

ਤਾਜ਼ਾਂ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 46,971,623 ਹੋ ਗਈ ਹੈ ਜਿਸ ਵਿਚ ਅਮਰੀਕਾ 9,478,308 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,242,161 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ।

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 16 ਮੌਤਾਂ ਹੋਈਆਂ ਹਨ ਜਦੋਂ ਕਿ 402 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4183ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 134371 ਹੋ ਗਈ ਹੈ ਜਦੋਂ ਕਿ 125961 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਭਾਰਤ ਦੇ ਵਿੱਚ ਹੁਣ ਤੱਕ 8,242,161 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ

ਜਿਨ੍ਹਾਂ ਵਿੱਚੋਂ 7,561,267 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 122,752 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 46,971,623 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 33,855,220 ਲੋਕ ਠੀਕ ਹੋ ਗਏ ਹਨ ਅਤੇ 1,207,108 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 11,823,803ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 85,492 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।