Home / ਤਾਜਾ ਜਾਣਕਾਰੀ / ਅੱਜ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਸੜਕਾਂ ਤੇ ਉਤਰੀਆਂ ਸੰਗਤਾਂ, ਦੋਸ਼ੀ ਲਈ ਕਰ ਰਹੀਆਂ ਇਹ ਵੱਡੀ ਮੰਗ

ਅੱਜ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਸੜਕਾਂ ਤੇ ਉਤਰੀਆਂ ਸੰਗਤਾਂ, ਦੋਸ਼ੀ ਲਈ ਕਰ ਰਹੀਆਂ ਇਹ ਵੱਡੀ ਮੰਗ

ਹੁਣੇ ਆਈ ਤਾਜਾ ਵੱਡੀ ਖਬਰ

ਕਦੇ ਕਦੇ ਕੁਝ ਸ਼ਰਾਰਤੀ ਅਨਸਰ ਧਰਮ ਦੇ ਨਾਂ ਤੇ ਇਹੋ ਜਿਹੀ ਸ਼ਰਾਰਤ ਕਰਦੇ ਹਨ, ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕੇ। ਪਰ ਆਪਸੀ ਪਿਆਰ ਤੇ ਸਾਂਝ ਦੇ ਸਦਕਾ ਲੋਕਾਂ ਵੱਲੋਂ ਇਹੋ ਜਿਹੇ ਸ਼ਰਾਰਤੀ ਅਨਸਰਾਂ ਨੂੰ ਸਬਕ ਵੀ ਸਿਖਾਇਆ ਜਾਂਦਾ ਹੈ।ਕਈ ਵਾਰ ਗੁਰਦੁਆਰਾ ਸਾਹਿਬ ਦੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਕਰਕੇ ਪੰਜਾਬ ਦੇ ਹਾਲਾਤ ਕਾਫੀ ਵਿਗੜ ਗਏ ਸਨ। ਮਿਲੀ ਜਾਣਕਾਰੀ ਅਨੁਸਾਰ ਅਜਿਹਾ ਹੀ ਮਾਮਲਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਵਿਖੇ ਅੱਜ ਸਵੇਰੇ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਨੂੰ ਪਿੰਡ ਦੇ ਲੋਕਾਂ ਵੱਲੋਂ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਗਿਆ ਹੈ ।

ਪੁਲਿਸ ਮੁਤਾਬਕ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ , ਕਿ ਇਹ ਨੌਜਵਾਨ ਕਿੱਥੋਂ ਦਾ ਹੈ ,ਤੇ ਇਸ ਨੇ ਇਸ ਪਿੰਡ ਵਿੱਚ ਇਸ ਤਰਾਂ ਕਿਉਂ ਕੀਤਾ। ਪਿੰਡ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿੱਚ ਇਕ ਨੌਜਵਾਨ ਵੱਲੋਂ ਮੱਥਾ ਟੇਕਣ ਦਾ ਬਹਾਨਾ ਲਾਇਆ ਗਿਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਨੌਜਵਾਨ ਗੁਰਦੁਆਰਾ ਸਾਹਿਬ ਚ ਮੱਥਾ ਟੇਕਣ ਦੇ ਬਹਾਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਲੱਗਾ।

ਉਨ੍ਹਾਂ ਮੁਤਾਬਕ ਇਹ ਵਿਅਕਤੀ ਨਾਭਾ ਵੱਲੋਂ ਕਾਰ ਵਿਚ ਗੁਰਦੁਆਰਾ ਸਾਹਿਬ ਵਿਖੇ ਆਇਆ ਸੀ। ਉਕਤ ਵਿਅਕਤੀ ਵੱਲੋਂ ਮੱਥਾ ਟੇਕਣ ਦਾ ਬਹਾਨਾ ਲਾਇਆ ਗਿਆ, ਕਿ ਗੁਰਦੁਆਰਾ ਸਾਹਿਬ ਦਾ ਤਾਲਾ ਖੋਲ੍ਹ ਦਿਓ। ਗ੍ਰੰਥੀ ਸਿੰਘ ਵੱਲੋਂ ਦਰਵਾਜ਼ਾ ਖੋਲ੍ਹਣ ਉਪਰੰਤ ਨੌਜਵਾਨ ਨੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੇ ਅੰਗ ਪਾੜਨੇ ਸ਼ੁਰੂ ਕਰ ਦਿੱਤੇ। ਇਹ ਘਟਨਾ ਵੇਖ ਕੇ ਗ੍ਰੰਥੀ ਸਿੰਘ ਨੇ ਲੋਕਾਂ ਨੂੰ ਮਦਦ ਲਈ ਬਣਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਪਿੰਡ ਵਾਸੀ ਮੌਕੇ ਤੇ ਪਹੁੰਚ ਗਏ ਤੇ ਉਕਤ ਨੌਜਵਾਨ ਨੂੰ ਫੜ ਲਿਆ।

ਇਸ ਮਾਮਲੇ ਨੂੰ ਲੈ ਕੇ ਤਰਖਾਣ ਮਾਜਰਾ ਦੀ ਸੰਗਤ ਵੱਲੋਂ ਨੈਸ਼ਨਲ ਹਾਈਵੇ ਦੇ ਦੋਹੀਂ ਪਾਸੀਂ ਜਾਮ ਲਗਾ ਕੇ ਪ੍ਰਦਰਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਘਟਨਾ ਕਰਕੇ ਸੰਗਤ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ ਕਿ ਉਸ ਵਿਅਕਤੀ ਨੂੰ ਸ਼ਰੇਆਮ ਸੰਗਤ ਦੇ ਵਿਚ ਸਜ਼ਾ ਦਿੱਤੀ ਜਾਵੇ। ਸਭ ਸਿੱਖ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ।ਫ਼ਿਲਹਾਲ ਸਥਿਤੀ ਬਹੁਤ ਹੀ ਨਾਜ਼ੁਕ ਅਤੇ ਤਣਾਅਪੂਰਨ ਬਣੀ ਹੋਈ ਹੈ ਅਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਪ੍ਰਦਰਸ਼ਨਕਾਰੀਆਂ ਨੂੰ ਸ਼ਾਤ ਕਰਨ ਜੁਟੀ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਉਪਰੰਤ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਆ ਕੇ ਲਗਾਤਾਰ ਜੁੜ ਰਹੇ ਹਨ