Home / ਤਾਜਾ ਜਾਣਕਾਰੀ / ਇਥੇ ਹੋ ਗਿਆ ਐਲਾਨ 31 ਦਸੰਬਰ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ

ਇਥੇ ਹੋ ਗਿਆ ਐਲਾਨ 31 ਦਸੰਬਰ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ

ਆਈ ਤਾਜਾ ਵੱਡੀ ਖਬਰ

ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਈ ਭਿਅੰਕਰ ਕਰੋਨਾ ਮਹਾਮਾਰੀ ਨੇ ਸਾਰੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਵਿਸ਼ਵ ਵਿਚ ਜਿਥੇ ਦੁਨੀਆ ਕਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੀ ਹੈ, ਜਿਸ ਤੋਂ ਅਜੇ ਤੱਕ ਸਭ ਉੱਭਰ ਨਹੀਂ ਸਕੇ ।ਜਿਸ ਤੋਂ ਬਾਹਰ ਨਿਕਲਣ ਲਈ ਸਾਰੀ ਦੁਨੀਆਂ ਵੈਕਸੀਨ ਦੀ ਭਾਲ ਵਿੱਚ ਲੱਗੀ ਹੋਈ ਹੈ । ਉਥੇ ਹੀ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਜਿਸ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਇਸ ਨੂੰ ਠੱਲ ਪਾਉਣ ਲਈ ਹਰ ਇਕ ਤਰ੍ਹਾਂ ਦਾ ਤਰੀਕਾ ਅਪਣਾਇਆ ਜਾ ਰਿਹਾ ਹੈ ।

ਮਾਹਿਰਾਂ ਦੀ ਰਾਏ ਅਨੁਸਾਰ ਕਈ ਦੇਸ਼ਾਂ ਵਿੱਚ ਕਰੋਨਾ ਦੀ ਦੂਜੀ ਲਹਿਰ ਆ ਚੁੱਕੀ ਹੈ ਤੇ ਸਿਹਤ ਸਬੰਧੀ ਸੰਕਟ ਵਿੱਚ ਵੀ ਵਾਧਾ ਹੋ ਰਿਹਾ ਹੈ । ਓਡਿਸ਼ਾ ਵਿਚ ਹੁਣ 31 ਦਸੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਕਾਰਨ ਓਡਿਸ਼ਾ ਵਿਚ 31 ਦਸੰਬਰ ਤੱਕ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਓਡਿਸ਼ਾ ਵਿਚ ਕਰੋਨਾ ਦੇ ਬਹੁਤ ਸਾਰੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਹਾਲਾਂਕਿ ਸਰਕਾਰ ਨੇ ਪ੍ਰੀਖਿਆ ,ਮੁਲੰਕਣ, ਅਤੇ ਪ੍ਰਬੰਧਕੀ ਗਤੀਵਿਧੀਆਂ ਦੇ ਸੰਚਾਲਨ ਦੀ ਮਨਜ਼ੂਰੀ ਦਿੱਤੀ ਹੈ । ਓਡਿਸ਼ਾ ਵਿੱਚ ਅਜੇ ਤੱਕ ਕਰੋਨਾ ਦੇ ਐਕਟਿਵ ਕੇਸ 13,789 ਹਨ,2,83,533 ਮਰੀਜ ਠੀਕ ਹੋ ਕੇ ਘਰ ਜਾ ਚੁੱਕੇ ਹਨ। ਸ਼ੁੱਕਰਵਾਰ ਨੂੰ 1,494 ਨਵੇਂ ਮਾਮਲੇ ਸਾਹਮਣੇ ਆਏ ਹਨ, ਅਤੇ ਕੁੱਲ 15 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਅੰਦਰ ਹੁਣ ਤੱਕ ਕੁੱਲ ਮਾਮਲੇ ਵੱਧ ਕੇ 2,98,768 ਹੋ ਚੁੱਕੇ ਹਨ ਤੇ 1,393 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਸਭ ਦੇਸ਼ਾਂ ਵਿਚ ਪਹਿਲਾ ਹੀ ਕੋਰੋਨਾ ਦੀ ਰੋਕਥਾਮ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸਰਦੀ ਹੋਣ ਕਾਰਨ ਕਰੋਨਾ ਮਾਹਵਾਰੀ ਦੀ ਸਥਿਤੀ ਹੋਰ ਖ਼ਰਾਬ ਹੋ ਸਕਦੀ ਹੈ। ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਨਾਲ ਬ੍ਰਿਟੇਨ, ਫ਼ਰਾਂਸ ਵਿੱਚ ਮੁੜ ਤਾਲਾਬੰਦੀ ਕੀਤੀ ਜਾ ਰਹੀ ਹੈ। ਜਿੱਥੇ ਕਰੋਨਾ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਗਲੋਬਲ ਪੱਧਰ ਤੇ ਕਰੋਨਾ ਵਾਇਰਸ ਦਾ ਕਹਿਰ ਸਭ ਪਾਸੇ ਜਾਰੀ ਹੈ।