Home / ਤਾਜਾ ਜਾਣਕਾਰੀ / ਕੀ ਇੰਡੀਆ ਚ ਲੱਗੇਗਾ ਫਿਰ ਲਾਕ ਡਾਊਨ – ਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਵਲੋਂ ਆਈ ਇਹ ਵੱਡੀ ਖਬਰ

ਕੀ ਇੰਡੀਆ ਚ ਲੱਗੇਗਾ ਫਿਰ ਲਾਕ ਡਾਊਨ – ਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਵਲੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਕਰੋਨਾ ਨਾਲ ਵਧੇਰੇ ਪ੍ਰਭਾਵਿਤ ਹੋਇਆ ਹੈ। ਜਿੱਥੇ ਸਭ ਤੋਂ ਵੱਧ ਕੋਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਮਰੀਜ਼ ਹਨ। ਉਥੇ ਹੀ ਭਾਰਤ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਪਿਛਲੇ ਕੁਝ ਸਮੇਂ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਜਗ੍ਹਾ ਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਈ ਜਗ੍ਹਾ ਉਪਰ ਰਾਤ ਦਾ ਕਰਫਿਊ ਅਤੇ ਤਾਲਾ ਬੰਦੀ ਵੀ ਲਾਗੂ ਕੀਤੀ ਗਈ ਹੈ।

ਜਿਸ ਨਾਲ ਕਰੋਨਾ ਨੂੰ ਰੋਕਿਆ ਜਾ ਸਕੇ। ਕਈ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਕੀ ਹੁਣ ਇੰਡੀਆ ਵਿਚ ਵੀ ਲੱਗੇਗਾ ਫਿਰ ਲਾਕ ਡਾਊਨ, ਪ੍ਰਧਾਨ ਮੰਤਰੀ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਜਿਥੇ ਕੇਂਦਰ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਕਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਆਏ ਦਿਨ ਹੀ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਚਿੰਤਾ ਵਿੱਚ ਹੈ। ਜਿਸ ਕਾਰਨ ਸਰਕਾਰ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ਵਿੱਚ ਕੈਬਨਿਟ ਸਕੱਤਰ, ਪੀ ਐਮ ਦੇ ਪ੍ਰਧਾਨ ਸਕੱਤਰ , ਸਿਹਤ ਸਕੱਤਰ ਅਤੇ ਡਾਕਟਰ ਵਿਨੋਦ ਪਾਲ ਵੀ ਮੌਜੂਦ ਹਨ। ਦੇਸ਼ ਅੰਦਰ ਹੁਣ ਤੱਕ ਕੁੱਲ ਕਰੋਨਾ ਕੇਸਾਂ ਦੇ ਮਾਮਲਿਆਂ ਦੀ ਗਿਣਤੀ 1,24,85,509 ਤੱਕ ਪਹੁੰਚ ਗਈ ਹੈ। ਦੇਸ਼ ਅੰਦਰ ਐਤਵਾਰ ਨੂੰ 93,249 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਇੱਕ ਸਾਲ ਦੇ ਦੌਰਾਨ ਸਭ ਤੋਂ ਵੱਡਾ ਅੰਕੜਾ ਹੈ।

ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਨਜ਼ਰ ਨਹੀਂ ਆ ਰਹੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੱਦੀ ਗਈ ਹਾਈ ਲੈਵਲ ਮੀਟਿੰਗ ਵਿੱਚ ਕਰੋਨਾ ਦੀ ਸਥਿਤੀ ਬਾਰੇ ਕੋਈ ਵੱਡਾ ਫੈਸਲਾ ਲਿਆ ਜਾਵੇਗਾ। ਸਭ ਲੋਕਾਂ ਦੀ ਨਜ਼ਰ ਹੁਣ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾ ਰਹੀ ਇਸ ਮੀਟਿੰਗ ਉਪਰ ਹੈ, ਕਿ ਕੇਂਦਰ ਸਰਕਾਰ ਵੱਲੋਂ ਅੱਜ ਕਰੋਨਾ ਦੀ ਸਥਿਤੀ ਨੂੰ ਦੇਖ ਕੇ ਕੀ ਫੈਸਲਾ ਲਿਆ ਜਾਂਦਾ ਹੈ।