Home / ਤਾਜਾ ਜਾਣਕਾਰੀ / ਕੀ 12 ਅਪ੍ਰੈਲ ਨੂੰ ਪੰਜਾਬ ਚ ਪ੍ਰਾਈਵੇਟ ਸਕੂਲ ਖੁੱਲਣਗੇ – ਦੇਖੋ ਵੱਡੀ ਖਬਰ

ਕੀ 12 ਅਪ੍ਰੈਲ ਨੂੰ ਪੰਜਾਬ ਚ ਪ੍ਰਾਈਵੇਟ ਸਕੂਲ ਖੁੱਲਣਗੇ – ਦੇਖੋ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵੱਲੋਂ ਕਾਫ਼ੀ ਹਦਾਇਤਾਂ ਜਾਰੀ ਕਰਦਿਆਂ ਹੋਇਆਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸਭ ਤੋਂ ਵੱਧ ਪ੍ਰਭਾਵਤ ਹੋਣ ਸੂਬੇ ਵਿੱਚ ਮਹਾਰਾਸ਼ਟਰ ਅਤੇ ਪੰਜਾਬ ਵਿੱਚ ਕਰੋਨਾ ਨੇ ਵਧੇਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਪੰਜਾਬ ਅੰਦਰ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਕਈ ਸਖਤ ਫੈਸਲੇ ਲੈਂਦੇ ਹੋਏ 31 ਮਾਰਚ ਤੱਕ ਸੂਬੇ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

ਫਿਰ ਸੂਬੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਨੂੰ 31 ਮਾਰਚ ਤੋਂ ਵਧਾ ਕੇ 10 ਅਪ੍ਰੈਲ ਤੱਕ ਬੰਦ ਰੱਖੇ ਜਾਣ ਦਾ ਆਦੇਸ਼ ਲਾਗੂ ਕਰ ਦਿੱਤਾ। ਕੀ ਹੁਣ 12 ਅਪ੍ਰੈਲ ਨੂੰ ਪੰਜਾਬ ਵਿੱਚ ਪ੍ਰਾਈਵੇਟ ਸਕੂਲ ਖੁਲਣਗੇ ਦੇਖੋ ਇਸ ਸਮੇਂ ਪ੍ਰਾਪਤ ਹੋਈ ਵੱਡੀ ਖਬਰ। ਸੂਬੇ ਅੰਦਰ ਜਿਥੇ ਕੁਝ ਨਿੱਜੀ ਸਕੂਲਾਂ ਵੱਲੋਂ ਸਰਕਾਰ ਵੱਲੋਂ ਬੰਦ ਕੀਤੇ ਗਏ ਸਕੂਲਾਂ ਦਾ ਵਿਰੋਧ ਹੋ ਰਿਹਾ ਹੈ। ਉਥੇ ਹੀ ਨਿੱਜੀ ਸਕੂਲਾਂ ਦੇ ਅਧਿਆਪਕਾਂ ਸਟਾਫ਼ ਅਤੇ ਬੱਚਿਆ ਦੇ ਮਾਪਿਆਂ ਵੱਲੋਂ ਸਕੂਲ ਖੋਲ੍ਹੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਬਰਨਾਲਾ ਵਿੱਚ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਸੂਬਾ ਸਰਕਾਰ ਦੇ ਸਕੂਲ ਬੰਦ ਰੱਖਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਅੱਜ ਵੱਡਾ ਐਲਾਨ ਕੀਤਾ ਗਿਆ ਹੈ।

ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਨੇ ਕਿਹਾ ਹੈ ਕਿ ਅਗਰ ਸਰਕਾਰ ਵੱਲੋਂ 10 ਅਪ੍ਰੈਲ ਤੋਂ ਬਾਅਦ ਵੀ ਸਕੂਲਾਂ ਨੂੰ ਬੰਦ ਰੱਖਣ ਦਾ ਆਦੇਸ਼ ਦਿੱਤਾ ਜਾਂਦਾ ਹੈ, ਨਿੱਜੀ ਸਕੂਲ 12 ਅਪ੍ਰੈਲ ਤੋਂ ਖੋਲ੍ਹ ਦਿੱਤੇ ਜਾਣਗੇ। ਕਿਉਂਕਿ ਇਨ੍ਹਾਂ ਵਿਦਿਅਕ ਅਦਾਰਿਆਂ ਨਾਲ ਬਹੁਤ ਸਾਰਾ ਸਟਾਫ਼ ਜੁੜਿਆ ਹੋਇਆ ਹੈ ਜਿਨ੍ਹਾਂ ਦੇ ਘਰ ਦਾ ਖਰਚਾ ਸਕੂਲ ਵਿਚ ਕੀਤੀ ਜਾਣ ਵਾਲੀ ਨੌਕਰੀ ਤੋਂ ਹੀ ਚਲਦਾ ਹੈ। ਜਿਸ ਸਟਾਫ ਵਿਚ ਅਧਿਆਪਕ, ਦਰਜਾ ਚਾਰ ਮੁਲਾਜ਼ਮ ਅਤੇ ਹੋਰ ਕਈ ਤਰ੍ਹਾਂ ਦੇ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ। ਸਕੂਲ ਮਾਲਕਾਂ ਨੇ ਸਰਕਾਰ ਤੇ ਦੋਸ਼ ਲਗਾਏ ਹਨ ਕਿ ਇੰਨੇ ਲੰਮੇ ਸਮੇਂ ਤੋਂ ਸਕੂਲ ਬੰਦ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਵੀ ਸਹਾਇਤਾ ਨਹੀਂ ਦਿੱਤੀ ਗਈ।

ਨਿੱਜੀ ਸਕੂਲ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕਰ ਰਹੇ ਹਨ। ਸਕੂਲ ਮਾਲਕਾਂ ਨੇ ਦੋਸ਼ ਲਗਾਇਆ ਕਿ ਇਸ ਸਮੇਂ ਬਜ਼ਾਰ ,ਦੁਕਾਨਾਂ ,ਸ਼ਰਾਬ ਦੇ ਠੇਕੇ ਅਤੇ ਸਰਕਾਰੀ ਦਫ਼ਤਰ ਅਤੇ ਹਰ ਕਾਰੋਬਾਰ ਖੁੱਲੇ ਹੋਏ ਹਨ, ਜਦ ਕੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ। ਉਨ੍ਹਾਂ ਸਭ ਨੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ 12 ਅਪ੍ਰੈਲ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ।