Home / ਤਾਜਾ ਜਾਣਕਾਰੀ / ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਦਾ ਲਾਕ ਡਾਊਨ ਨੂੰ ਲੈ ਕੇ ਆਇਆ ਇਹ ਵੱਡਾ ਬਿਆਨ

ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਦਾ ਲਾਕ ਡਾਊਨ ਨੂੰ ਲੈ ਕੇ ਆਇਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਦੇਸ਼ ਵਿਚ ਭਾਰੀ ਤਬਦੀਲੀ ਲਿਆਂਦੀ ਹੈ। ਇਸ ਕਰੋਨਾ ਨੂੰ ਦੇਖਦੇ ਹੋਏ ਜਿਥੇ ਤਾਲਾ ਬੰਦੀ ਕੀਤੀ ਗਈ ਸੀ , ਉੱਥੇ ਹੀ ਉਸ ਤਾਲਾ ਬੰਦੀ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਚਲੇ ਗਏ ਸਨ। ਲੋਕਾਂ ਦੀਆਂ ਨੋਕਰੀਆਂ ਜਾਣ ਨਾਲ ਲੋਕਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਿਆ ਹੈ। ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ,ਉਥੇ ਹੀ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ।

ਭਾਰਤ ਵਿੱਚ ਦਿਨੋਂ ਦਿਨ ਕਰੋਨਾ ਦੀ ਲਹਿਰ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੀ ਹੈ। ਜਿੱਥੇ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਦਾ ਲਾਕਡਾਊਨ ਨੂੰ ਲੈ ਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰੀ ਨੇ ਆਖਿਆ ਹੈ ਕਿ ਦੋ ਦਿਨ ਲਗਾਇਆ ਜਾਣ ਵਾਲਾ ਲਾਕਡਾਊਨ ਕਾਮਯਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਕਰੋਨਾ ਦੀ ਅਗਲੀ ਲਹਿਰ ਨਾਲ ਨਜਿੱਠਣ ਲਈ ਬਿਹਤਰ ਢੰਗ ਨਾਲ ਤਿਆਰ ਹੈ।

ਇਸ ਲਈ ਦੇਸ਼ ਵਿੱਚ ਇਸ ਸਮੇਂ 6 ਟੀਕਿਆਂ ਉਪਰ ਕੰਮ ਚੱਲ ਰਿਹਾ ਹੈ। ਤੇ ਜਲਦੀ ਹੀ ਹੋਰ ਟੀਕੇ ਆਉਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਦੇਸ਼ ਅੰਦਰ ਇਸ ਸਮੇਂ ਦੋ ਟੀਕੇ ਉਪਲਬਧ ਹਨ । ਜਿਸ ਦਾ ਟੀਕਾਕਰਨ ਵੱਖ-ਵੱਖ ਪੜਾਅ ਦੇ ਲੋਕਾਂ ਲਈ ਕੀਤਾ ਜਾ ਰਿਹਾ ਹੈ। ਇਸ ਕਰੋਨਾ ਨੂੰ ਰੋਕਣ ਲਈ ਟੀਕਾਕਰਨ ਹੀ ਸਹੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਟੀਕਾਕਰਨ ਸੰਬੰਧੀ ਉਮਰ ਹੱਦ ਨੂੰ ਵੀ ਘੱਟ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਪਹਿਲਾਂ ਦੇ ਮੁਕਾਬਲੇ ਬਿਹਤਰ ਤਰੀਕੇ ਨਾਲ ਕਰੋਨਾ ਨੂੰ ਕਾਬੂ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਕਰੋਨਾ ਦੇ ਲੱਗਭੱਗ 60 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹੀਂ ਦਿਨੀਂ ਕਰੋਨਾ ਦੇ ਭਿਆਨਕ ਅੰਕੜੇ ਸਾਹਮਣੇ ਆ ਰਹੇ ਹਨ। ਉਥੇ ਹੀ ਹਰਸ਼ਵਰਧਨ ਨੇ ਇੱਕ ਸੰਮੇਲਨ ਵਿਚ ਕਿਹਾ ਹੈ ਕਿ ਸਰੀਰਕ ਦੂਰੀ ਵਾਇਰਸ ਦੇ ਫੈਲਣ ਨੂੰ ਰੋਕ ਸਕਦੀ ਹੈ। ਪਰ ਰਾਤ ਦੇ ਕਰਫਿਊ ਅਤੇ ਅੰਸ਼ਿਕ ਲਾਕ ਡਾਊਨ ਲਗਾਉਣ ਜਿਵੇਂ ਕੇ ਰਾਤ ਸਮੇਂ ਕਰਫਿਊ ਅਤੇ ਹਫਤੇ ਦੇ ਅੰਤ ਵਿੱਚ ਤਾਲਾ ਬੰਦੀ ਦਾ ਜਿਆਦਾ ਪ੍ਰਭਾਵ ਹੁੰਦਾ ਨਹੀਂ ਦਿਖਾਈ ਦੇ ਰਿਹਾ।