Home / ਤਾਜਾ ਜਾਣਕਾਰੀ / ਕੋਰੋਨਾ ਕਹਿਰ ਦੇ ਵਾਧੇ ਨੂੰ ਦੇਖ ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਲਈ ਆਈ ਇਹ ਵੱਡੀ ਖਬਰ

ਕੋਰੋਨਾ ਕਹਿਰ ਦੇ ਵਾਧੇ ਨੂੰ ਦੇਖ ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਲਈ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਅਜਿਹੀ ਕੁਦਰਤੀ ਕਰੋਪੀ ਸੰਸਾਰ ਵਿੱਚ ਆਈ,ਜਿਸ ਨੇ ਸਾਰੀ ਦੁਨੀਆਂ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ। ਵਿਸ਼ਵ ਵਿਚ ਆਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਇਸ ਕਰੋਨਾ ਦੀ ਚੁੰਗਲ ਵਿੱਚ ਆਉਣ ਤੋਂ ਕੋਈ ਵੀ ਦੇਸ਼ ਬਚ ਨਹੀਂ ਸਕਿਆ। ਆਏ ਦਿਨ ਹੀ ਕਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਕਾਰਨ ਮੁੜ ਤੋਂ ਦੁਨੀਆਂ ਗਹਿਰੀ ਚਿੰਤਾ ਵਿਚ ਨਜ਼ਰ ਆ ਰਹੀ ਹੈ। ਸਭ ਪਾਸੇ ਫ਼ੈਲ ਚੁੱਕੀ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ।

ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਦੁਨੀਆਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵੇਖੀ ਜਾਵੇ ਤਾਂ ਅਮਰੀਕਾ ਪਹਿਲੇ ਨੰਬਰ ਤੇ ਹੈ। ਜਿੱਥੇ ਦਿਨ-ਬ-ਦਿਨ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਦੂਜੇ ਨੰਬਰ ਤੇ ਹੈ ਜਿਥੇ ਅਮਰੀਕਾ ਤੋਂ ਬਾਅਦ ਕਰੋਨਾ ਦੇ ਕੇਸਾਂ ਦੀ ਗਿਣਤੀ ਜ਼ਿਆਦਾ ਹੈ। ਕਰੋਨਾ ਦੇ ਕਹਿਰ ਦੇ ਵਾਧੇ ਨੂੰ ਦੇਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ

ਪੰਜਾਬ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕਰੋਨਾ ਕੇਸ ਤੇਜੀ ਨਾਲ਼ ਵਧੇ ਹਨ , ਉਥੇ ਹੀ ਉਨ੍ਹਾਂ ਦੀ ਵੈਕਸੀਨੇਸ਼ਨ ਕੀਤੇ ਜਾਣ ਨਾਲ ਕੇਸਾਂ ਵਿਚ ਕਮੀ ਵੀ ਦਰਜ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਕਾਫੀ ਸਖਤ ਰੁਖ ਅਪਣਾਇਆ ਜਾ ਰਿਹਾ ਹੈ । ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲੈਂਦੇ ਹੋਏ ਕਰੋਨਾ ਨਾਲ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਜਨਤਕ ਸਿਹਤ ਮਾਹਰਾਂ ਦੀਆਂ ਕੇਂਦਰੀ ਟੀਮਾਂ ਨੂੰ

ਭੇਜਿਆ ਜਾਵੇਗਾ ਜਿਨ੍ਹਾਂ ਵਿੱਚ ਮਹਾਰਾਸ਼ਟਰ, ਪੰਜਾਬ ਅਤੇ ਛਤੀਸਗੜ੍ਹ ਸ਼ਾਮਲ ਹਨ। ਇਸ ਸਮੇਂ ਪੂਰੇ ਦੇਸ਼ ਵਿਚ 6,58,909 ਐਕਟਿਵ ਮਾਮਲੇ ਹੋ ਚੁੱਕੇ ਹਨ। ਐਤਵਾਰ ਨੂੰ ਭਾਰਤ ਵਿੱਚ ਕਰੋਨਾ ਦੇ 93,249 ਮਾਮਲੇ ਸਾਹਮਣੇ ਆਏ ਹਨ ਜੋ ਇਕ ਸਾਲ ਦੌਰਾਨ ਸਭ ਤੋਂ ਵਧੇਰੇ ਮਾਮਲੇ ਹਨ। ਪ੍ਰਧਾਨ ਮੰਤਰੀ ਵੱਲੋਂ ਐਕਟਿਵ ਕੇਸ ਦੀ ਭਾਲ ਕਰਕੇ ਉਨ੍ਹਾਂ ਦਾ ਟੀਕਾਕਰਣ ਅਤੇ ਇਲਾਜ ਕੀਤੇ ਜਾਣ ਦੀ ਗੱਲ ਤੇ ਜ਼ੋਰ ਦਿੱਤਾ ਹੈ।