Home / ਤਾਜਾ ਜਾਣਕਾਰੀ / ਕੋਰੋਨਾ ਦੇ ਨਵੇਂ ਰੂਪ ਨੂੰ ਦੇਖ ਦੇ ਹੋਏ ਅਚਾਨਕ ਇਥੇ ਫਿਰ ਲੱਗਾ ਲਾਕਡਾਊਨ – ਆਈ ਤਾਜਾ ਵੱਡੀ ਖਬਰ

ਕੋਰੋਨਾ ਦੇ ਨਵੇਂ ਰੂਪ ਨੂੰ ਦੇਖ ਦੇ ਹੋਏ ਅਚਾਨਕ ਇਥੇ ਫਿਰ ਲੱਗਾ ਲਾਕਡਾਊਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੂਰਾ ਵਿਸ਼ਵ ਇਸ ਸਮੇਂ ਭਿ-ਆ-ਨ-ਕ ਬੀਮਾਰੀ ਕੋਰੋਨਾ ਵਾਇਰਸ ਦੇ ਨਾਲ ਜੂਝ ਰਿਹਾ ਹੈ। ਭਾਵੇਂ ਇਸ ਬਿਮਾਰੀ ਦੀ ਸ਼ੁਰੂਆਤ ਸਾਲ 2019 ਦੇ ਅਖੀਰਲੇ ਮਹੀਨਿਆਂ ਵਿੱਚ ਹੋਈ ਸੀ ਪਰ ਇੰਨਾਂ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਹ ਬਿਮਾਰੀ ਘਟਣ ਦੀ ਥਾਂ ‘ਤੇ ਹੋਰ ਜ਼ਿਆਦਾ ਵਧ ਰਹੀ ਹੈ। ਵੱਖ ਵੱਖ ਦੇਸ਼ਾਂ ਵਿਚ ਇਸ ਬਿਮਾਰੀ ਦੀ ਦੂਸਰੀ ਲਹਿਰ ਦੇ ਪ੍ਰਕੋਪ ਨੂੰ ਦੇਖਿਆ ਜਾ ਰਿਹਾ ਹੈ। ਆਏ ਦਿਨ ਮਰੀਜ਼ਾਂ ਦੀ ਗਿਣਤੀ ਵਿਚ ਹੋ ਰਹੇ ਵਾਧੇ ਕਾਰਨ ਸੰਪੂਰਨ ਵਿਸ਼ਵ ਦੇ ਦੇਸ਼ ਆਪਣੇ ਪੱਧਰ ਉੱਪਰ ਇਸ ਨੂੰ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਜਿਸਦੇ ਚਲਦੇ ਹੋਏ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇੱਕ ਅਹਿਮ ਐਲਾਨ ਕਰ ਦਿੱਤਾ ਹੈ। ਬ੍ਰਿਟੇਨ ਦੇ ਵਿੱਚ ਨਵੇਂ ਕੋਰੋਨਾ ਸੰਕ੍ਰਮਣ ਦੇ ਵਧ ਰਹੇ ਕੇਸਾਂ ਕਾਰਨ ਇਕ ਵਾਰ ਫਿਰ ਤੋਂ ਲਾਕਡਾਊਨ ਲਗਾਇਆ ਜਾ ਰਿਹਾ। ਇਸ ਲਾਕਡਾਊਨ ਦਾ ਐਲਾਨ ਪ੍ਰਧਾਨ ਮੰਤਰੀ ਨੇ ਸੋਮਵਾਰ ਦੀ ਰਾਤ ਨੂੰ ਕੀਤਾ। ਜਿਸ ਵਿੱਚ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਨਵੀਂ ਕੋਰੋਨਾ ਵਾਇਰਸ ਦੀ ਲਹਿਰ ਨੂੰ ਰੋਕਣ ਦੇ ਲਈ ਫਰਵਰੀ ਦੇ ਅੱਧ ਤੱਕ ਇਸ ਤਾਲਾਬੰਦੀ ਨੂੰ ਲਾਗੂ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਆਖਿਆ ਕਿ ਇਹ ਮੁ-ਸ਼-ਕ-ਲ ਭਰਿਆ ਸਮਾਂ ਹੈ ਜੋ ਸਾਡੇ ਦੇਸ਼ ਉਪਰ ਇਕ ਵਾਰ ਫਿਰ ਤੋਂ ਆਣ ਪਿਆ ਹੈ। ਦੇਸ਼ ਅੰਦਰ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਕਾਰਨ ਨਵੇਂ ਮਾਮਲੇ ਬਹੁਤ ਤੇਜ਼ੀ ਦੇ ਨਾਲ ਵਧ ਰਹੇ ਹਨ ਜਿਨ੍ਹਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਸ ਨਵੀਂ ਤਾਲਾਬੰਦੀ ਦੌਰਾਨ ਦੇਸ਼ ਦੇ ਅੰਦਰ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਦੇ ਵਿੱਚੋਂ ਆਨਲਾਈਨ ਮਾਧਿਅਮ ਦੇ ਨਾਲ ਕਲਾਸਾਂ ਚੱਲਦੀਆਂ ਰਹਿਣਗੀਆਂ।

ਵਿਦਿਆਰਥੀਆਂ ਨੂੰ ਫ਼ਰਵਰੀ ਦੇ ਮੱਧ ਤਕ ਕੈਂਪਸ ਵਿੱਚ ਆਉਣ ਦੀ ਮਨਾਹੀ ਕਰ ਦਿੱਤੀ ਗਈ ਹੈ। ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਿਰਫ ਜ਼ਰੂਰੀ ਕੰਮਾਂ ਵਾਸਤੇ ਹੀ ਲੋਕ ਬਾਹਰ ਆ ਸਕਦੇ ਹਨ। ਮੁੱਢਲੀਆਂ ਲੋੜਾਂ ਵਾਲੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਰੈਸਟੋਰੈਂਟ ਤੋਂ ਸਿਰਫ਼ ਟੇਕਅਵੇ ਸਰਵਿਸ ਹੀ ਚੱਲਣਗੀਆਂ। ਪ੍ਰਧਾਨ ਮੰਤਰੀ ਨੇ ਆਖਿਆ ਕਿ ਨਵੇਂ ਮਰੀਜ਼ਾਂ ਦੀ ਗਿਣਤੀ ਵਿੱਚ ਪਿਛਲੇ ਹਫਤੇ ਨਾਲੋਂ 30 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ ਜੋ ਪਹਿਲੇ ਪੱਧਰ ਦੀ ਕੋਰੋਨਾਵਾਇਰਸ ਨਾਲੋਂ 40 ਪ੍ਰਤੀਸ਼ਤ ਵੱਧ ਹੈ। ਇਸ ਬਿਮਾਰੀ ਦੇ ਅਗਾਂਹ ਪਸਾਰ ਨੂੰ ਰੋਕਣ ਵਾਸਤੇ ਹੀ ਇਹ ਸਖਤ ਕਦਮ ਉਠਾਏ ਗਏ ਹਨ।