Home / ਤਾਜਾ ਜਾਣਕਾਰੀ / ਚੰਗੀ ਖਬਰ – ਪੰਜਾਬ ਸਕੂਲ ਸਿਖਿਆ ਬੋਰਡ ਨੇ ਕਰਤਾ ਬੱਚਿਆਂ ਵਾਸਤੇ ਇਹ ਵੱਡਾ ਐਲਾਨ

ਚੰਗੀ ਖਬਰ – ਪੰਜਾਬ ਸਕੂਲ ਸਿਖਿਆ ਬੋਰਡ ਨੇ ਕਰਤਾ ਬੱਚਿਆਂ ਵਾਸਤੇ ਇਹ ਵੱਡਾ ਐਲਾਨ

ਆਈ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਰਕੇ ਪੰਜਾਬ ਅਤੇ ਦੇਸ਼ ਵਿਚ ਕਈ ਤਰਾਂ ਦੀਆਂ ਪਾਬੰਦੀਆਂ ਲਗੀਆਂ ਹੋਈਆਂ ਹਨ। ਇਹਨਾਂ ਪਾਬੰਦੀਆਂ ਦਾ ਕਰਕੇ ਕਈ ਤਰਾਂ ਦੇ ਐਲਾਨ ਹੋ ਰਹੇ ਹਨ ਲੋਕਾਂ ਦੀਆਂ ਸਹੂਲਤਾਂ ਦੇ ਲਈ। ਹੁਣ ਇੱਕ ਵੱਡੀ ਖਬਰ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪੰਜਾਬ ਦੇ ਵਿਦਿਆਰਥੀਆਂ ਲਈ ਆ ਰਹੀ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀ ਹਿੱਤ ਲਈ ਦਾਖ਼ਲਾ ਸ਼ਰਤਾਂ ਨਰਮ ਕੀਤੀਆਂ ਹਨ। ਬੋਰਡ ਦੇ ਸਕੱਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਲਈ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਵਿੱਚ ਦਾਖ਼ਲ ਹੁੰਦਾ ਹੈ ਤਾਂ ਵਿਦਿਆਰਥੀ ਤੋਂ ਟਰਾਂਸਫਰ ਸਰਟੀਫਿਕੇਟ ਲੈਣ ਦੀ ਕੋਈ ਜ਼ਰੂਰਤ ਨਹੀਂ।

ਹੁਣ ਸਕੂਲ ਮੁਖੀ ਆਪਣੀ ਤਸੱਲੀ ’ਤੇ ਅਜਿਹੇ ਵਿਦਿਆਰਥੀ ਨੂੰ ਦਾਖ਼ਲਾ ਦੇ ਸਕਦੇ ਹਨ ਪਰ ਸਬੰਧਤ ਵਿਦਿਆਰਥੀ ਦੇ ਮਾਪੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਸਬੰਧੀ ਲਿਖ਼ਤੀ ਰੂਪ ’ਚ ਦੇਣਗੇ। ਪੱਤਰ ’ਚ ਦਰਜ ਹੈ ਕਿ ਬੱਚੇ ਦੇ ਟਰਾਂਸਫਰ ਸਰਟੀਫਿਕੇਟ ਨਾ ਹੋਣ ’ਤੇ ਉਸ ਦੀ ਪ੍ਰੀਖਿਆ ਲੈਣ ਸਬੰਧੀ ਕੋਈ ।ਮੁ ਸ਼ ਕ – ਲ। ਨਹੀਂ ਆਉਣ ਦਿੱਤੀ ਜਾਵੇਗੀ।

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਕੁਝ ਵਿਦਿਆਰਥੀਆਂ ਕੋਲ ਆਪਣਾ ਜਨਮ ਸਰਟੀਫਿਕੇਟ ਨਹੀਂ ਪਰ ਉਹ ਸਕੂਲ ਵਿੱਚ ਦਾਖ਼ਲਾ ਲੈਣਾ ਚਾਹੁੰਦੇ ਹਨ। ਅਜਿਹੇ ਵਿਦਿਆਰਥੀ ਨੂੰ ਜਨਮ ਸਰਟੀਫਿਕੇਟ ਦੇਣ ਲਈ ਮ -ਜ- ਬੂ- ਰ ਨਾ ਕੀਤਾ ਜਾਵੇ ਤੇ ਉਨ੍ਹਾਂ ਦਾ ਦਾਖ਼ਲਾ ਪ੍ਰੋਵਿਜ਼ਨਲ ਆਧਾਰ ’ਤੇ ਕੀਤਾ ਜਾਵੇ।

ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇ ਕਿਸੇ ਵੀ ਪ੍ਰਾਈਵੇਟ ਸਕੂਲ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਜਿਸਟਰੇਸ਼ਨ ਫੀਸ ਨਾਲੋਂ ਵੱਧ ਫੀਸ ਵਿਦਿਆਰਥੀਆਂ ਤੋਂ ਵਸੂਲੇ ਜਾਣ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਇਸ ਦੀ ਰਿਪੋਰਟ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਨੋਡਲ ਅਫ਼ਸਰ ਨੂੰ ਭੇਜੀ ਜਾਵੇ। ਇਸ ਵੇਲੇ ਕਈ ਪ੍ਰਾਈਵੇਟ ਸਕੂਲ ਵੱਧ ਫੀਸ ਲੈ ਰਹੇ ਹਨ।