Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਹੁਣੇ ਹੁਣੇ ਪੰਜਾਬ ਚ ਵਾਪਰਿਆ ਭਾਣਾ ਮੌਕੇ ਤੇ ਹੀ

ਤਾਜਾ ਵੱਡੀ ਖਬਰ – ਹੁਣੇ ਹੁਣੇ ਪੰਜਾਬ ਚ ਵਾਪਰਿਆ ਭਾਣਾ ਮੌਕੇ ਤੇ ਹੀ

ਪੰਜਾਬ ਚ ਵਾਪਰਿਆ ਭਾਣਾ

ਬਨੂੜ : ਪੰਜਾਬ ‘ਚ ਆਏ ਦਿਨ ਸੜਕੀ ਹਾ ਦ ਸਿ ਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਬਨੂੜ ਤੋਂ ਸਾਹਮਣੇ ਆਇਆ ਹੈ। ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ‘ਤੇ ਇਕ ਕਾਰ ਸੜਕ ਕੰਢੇ ਖੜ੍ਹੇ ਕੰਟੇਨਰ ਨਾਲ ਟਕਰਾ ਗਈ ਹੈ। ਇਸ ਵਿੱਚ ਕਾਰ ਸਵਾਰ ਪਤੀ ਦੀ ਮੌਤ ਹੋ ਗਈ ,ਜਦਕਿ ਉਸ ਦੀ ਪਤਨੀ, ਪੁੱਤਰ, ਨੂੰਹ ਅਤੇ ਪੋਤਰਾ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਅੱਜ ਸਵੇਰੇ ਆਪਣੀ ਪਤਨੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਕਾਰ ‘ਚ ਦਿੱਲੀ ਤੋਂ ਵਾਪਸ ਕੁਰਾਲੀ ਜਾ ਰਿਹਾ ਸੀ। ਜਦੋਂ ਉਹ ਤੇਪਲਾ ਤੋਂ ਬਨੂੜ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ‘ਤੇ ਪੈਟਰੋਲ ਪੰਪ ਨਜ਼ਦੀਕ ਪਹੁੰਚੇ ਤਾਂ ਕਾਰ ਅਚਾਨਕ ਸੜਕ ਕੰਢੇ ਖੜ੍ਹੇ ਕੰਟੇਨਰ ਨਾਲ ਲਗ ਗਈ। ਇਸ ਕਰਕੇ ਕਾਰ ਸਵਾਰ ਅਸ਼ਵਨੀ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੀ ਪਤਨੀ ਪੂਨਮ, ਪੁੱਤਰ ਨੂੰਹ ਆਰਤੀ ਅਤੇ ਪੋਤਰਾ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਬਨੂੜ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ। ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |