Home / ਤਾਜਾ ਜਾਣਕਾਰੀ / ਪੰਜਾਬੀ ਮਾਂ ਬੋਲੀ ਨੂੰ ਸਰਦੂਲ ਤੋਂ ਬਾਅਦ ਹੁਣ ਲਗਾ ਇਹ ਵੱਡਾ ਝਟਕਾ ਹੋਈ ਇਸ ਹਸਤੀ ਦੀ ਅਚਾਨਕ ਮੌਤ

ਪੰਜਾਬੀ ਮਾਂ ਬੋਲੀ ਨੂੰ ਸਰਦੂਲ ਤੋਂ ਬਾਅਦ ਹੁਣ ਲਗਾ ਇਹ ਵੱਡਾ ਝਟਕਾ ਹੋਈ ਇਸ ਹਸਤੀ ਦੀ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਘੱਲੇ ਆਏ ਨਾਨਕਾ ਸੱਦੇ ਤੇ ਉੱਠ ਜਾਏ, ਗੁਰਬਾਣੀ ਦੇ ਇਹ ਸ਼ਬਦ ਬਿਲਕੁਲ ਸੱਚ ਹਨ। ਪ੍ਰਮਾਤਮਾ ਦੀ ਮਰਜ਼ੀ ਤੋਂ ਬਿਨਾਂ ਕੋਈ ਵੀ ਇਨਸਾਨ ਕੁਝ ਨਹੀਂ ਕਰ ਸਕਦਾ। ਜਿਨ੍ਹੇ ਉਸ ਪਰਮਾਤਮਾ ਦੁਆਰਾ ਸਾਹ ਦਿੱਤੇ ਗਏ ਹਨ ਹਰ ਇਨਸਾਨ ਓਹੀ ਲੈਂਦਾ ਹੈ। ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਆਉਣ ਵਾਲੀਆਂ ਖਬਰਾਂ ਨੇ ਸਭ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ। ਇੱਕ ਦੇ ਬਾਅਦ ਇੱਕ ਸਿਲਸਿਲੇ ਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ।

ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਕਰੋਨਾ ਨੇ ਫਿਰ ਤੋਂ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪੰਜਾਬੀ ਮਾਂ ਬੋਲੀ ਨੂੰ ਸਰਦੂਲ ਤੋਂ ਬਾਅਦ ਹੁਣ ਇੱਕ ਹੋਰ ਵੱਡਾ ਝਟਕਾ ਲੱਗਾ ਹੈ, ਇਸ ਮਹਾਨ ਹਸਤੀ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਾਹਿਤ ਜਗਤ ਦੇ ਵਿੱਚੋਂ ਵੀ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਸਾਹਿਤ ਵਿਚ ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਦੀ ਜੀਵਨ ਸਾਥਣ ਲੇਖਿਕਾ ਦੀਪ ਮੋਹਿਨੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੀਪ ਮੋਹਨੀ ਨੇ ਦੇਸ਼ ਦੀ ਵੰਡ ਬਾਰੇ ਚਰਚਾ ਨਾਵਲ ਵਿੱਚ ਇੱਕ ਸਵੇਰ ਅਤੇ ਇੱਕ ਕਹਾਣੀ ਸੰਗ੍ਰਹਿ ਦੋ ਰਾਤਾਂ ਦਾ ਫਾਸਲਾ ਸਾਹਿਤ ਜਗਤ ਦੀ ਝੋਲੀ ਪਾਏ। ਜਿਨ੍ਹਾਂ ਨੂੰ ਦੇਸ਼-ਵਿਦੇਸ਼ ਵਿੱਚ ਬਹੁਤ ਹੀ ਜ਼ਿਆਦਾ ਸਰਾਹਿਆ ਗਿਆ।

ਉਨ੍ਹਾਂ ਦਾ ਜਨਮ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬੰਬ ਵਿੱਚ ਹੋਇਆ ਸੀ। ਮੋਹਨ ਕਾਹਲੋਂ ਨਾਲ ਵਿਆਹ ਕਰਨ ਤੋਂ ਬਾਅਦ ਉਹ ਅੰਮ੍ਰਿਤਸਰ ਦੇ ਵੇਰਕਾ ਵਿੱਚ ਰਹਿਣ ਲੱਗੇ। ਅੱਤਵਾਦ ਦੇ ਦੌਰ ਦੌਰਾਨ ਉਨ੍ਹਾਂ ਦੇ ਨਿੱਕੇ ਵੀਰ ਕਵੀਰਾਜ ਸਿੰਘ ਰੰਧਾਵਾ ਵੀ ਸ਼-ਹੀ-ਦ ਹੋ ਗਏ ਸਨ। ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿਣ ਲਗੇ ਤੇ ਅੰਦਰੋ ਟੁੱਟ ਗਏ। ਉਨ੍ਹਾਂ ਦਾ ਇਕ ਬੇਟਾ ਚੀਫ਼ ਸੈਕਟਰੀ ਦੇ ਰੁਤਬੇ ਤੋਂ ਸੇਵਾ-ਮੁਕਤ ਹੋਇਆ ਹੈ ਅਤੇ ਬੇਟੀ ਕੋਲਕਾਤਾ ਵਿੱਚ ਰਹਿੰਦੀ ਹੈ। ਉਨ੍ਹਾਂ ਦੇ ਦਿਹਾਂਤ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਰਨਲ ਸਕੱਤਰ ਡਾਕਟਰ ਸੁਖਦੇਵ ਸਿੰਘ ਸਿਰਸਾ , ਤੇ ਹੋਰ ਸਾਹਿਤ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ।