Home / ਤਾਜਾ ਜਾਣਕਾਰੀ / ਪੰਜਾਬ ਚ ਅੱਜ ਆਏ 2464 ਕੋਰੋਨਾ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਪੰਜਾਬ ਚ ਅੱਜ ਆਏ 2464 ਕੋਰੋਨਾ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਦਾ ਪ੍ਰਕੋਪ ਦਿਨ ਬ ਦਿਨ ਵਧਦਾ ਹੀ ਜਾ ਰਿਹਾ ਹੈ ਸਰਕਾਰ ਵੀ ਬਹੁਤ ਜਤਨ ਕਰ ਰਹੀ ਹੈ ਇਸ ਵਾਇਰਸ ਨੂੰ ਰੋਕਣ ਦਾ ਪਰ ਇਹ ਵਾਇਰਸ ਚਾਈਨਾ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਪਿੰਡਾਂ ਤਕ ਪਹੁੰਚ ਗਿਆ ਹੈ ਅੱਜ ਵੀ ਭਾਰੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆਏ ਹਨ।

ਅੱਜ ਪੰਜਾਬ ‘ਚ ਕੋਰੋਨਾ ਵਾਇਰਸ ਨੇ 88 ਲੋਕਾਂ ਦੀ ਜਾਨ ਲਈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2149 ਹੋ ਗਈ ਹੈ।ਪੰਜਾਬ ‘ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ ‘ਚ ਸਭ ਤੋਂ ਵੱਧ ਹੈ।ਵੀਰਵਾਰ ਨੂੰ 2464 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਦਾ ਫਟੈਲੇਟੀ ਰੇਟ 3.0 ਹੈ ਅਤੇ ਮਹਾਰਾਸ਼ਟਰ ਤੇ ਗੁਜਰਾਤ ਦਾ 2.9।

ਪੰਜਾਬ ਦਾ ਰਕਵਰੀ ਰੇਟ ਵੀ ਬਾਕੀ ਰਾਜਾਂ ਦੇ ਮੁਕਾਬਲੇ ਘੱਟ ਹੈ। 10 ਸਤੰਬਰ ਨੂੰ ਜਾਰੀ ਡੇਟਾ ਮੁਤਾਬਿਕ ਪੰਜਾਬ ਦਾ ਰਕਵਰੀ ਰੇਟ 73% ਹੈ।ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ ਖ਼ ਰਾ ਬ ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।

ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 2464 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 72143 ਹੋ ਗਈ ਹੈ।ਅੱਜ ਸਭ ਤੋਂ ਵੱਧ 307 ਕੇਸ ਮੁਹਾਲੀ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 295, ਜਲੰਧਰ 277, ਬਠਿੰਡਾ 202, ਲੁਧਿਆਣਾ 120, ਪਟਿਆਲਾ 144, ਪਠਾਨਕੋਟ 195, ਹੁਸ਼ਿਆਰਪੁਰ 141 ਅਤੇ ਗੁਰਦਾਸਪੁਰ 156 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 14 ਮੌਤਾਂ ਮੁਹਾਲੀ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -16, ਫਰੀਦਕੋਟ -1, ਫਤਿਹਗੜ੍ਹ ਸਾਹਿਬ -3, ਫਿਰੋਜ਼ਪੁਰ -7, ਗੁਰਦਾਸਪੁਰ -3, ਹੁਸ਼ਿਆਰਪੁਰ -2, ਜਲੰਧਰ -9, ਕਪੂਰਥਲਾ -4, ਲੁਧਿਆਣਾ -11, ਮਾਨਸਾ -1, ਮੋਗਾ -4, ਮੁਕਤਸਰ -1, ਪਟਿਆਲਾ -4, ਰੋਪੜ -5, ਸੰਗਰੂਰ -2 ਅਤੇ ਤਰਨਤਾਰਨ -1 ਵਿਅਕਤੀ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 1348 ਮਰੀਜ਼ ਸਿਹਤਯਾਬ ਹੋਏ ਹਨ।