Home / ਤਾਜਾ ਜਾਣਕਾਰੀ / ਪੰਜਾਬ ‘ਚ ਚੱਕਾ ਜਾਮ ਦਾ ਐਲਾਨ ਨਾ ਦੁੱਧ ਮਿਲੇਗਾ ਨਾ ਸਬਜ਼ੀਆਂ ਆਹ‌ ਤਰੀਕ ਨੂੰ ਪੇਂਡੂ ਕਰਨਗੇ ਬਾਈਕਾਟ

ਪੰਜਾਬ ‘ਚ ਚੱਕਾ ਜਾਮ ਦਾ ਐਲਾਨ ਨਾ ਦੁੱਧ ਮਿਲੇਗਾ ਨਾ ਸਬਜ਼ੀਆਂ ਆਹ‌ ਤਰੀਕ ਨੂੰ ਪੇਂਡੂ ਕਰਨਗੇ ਬਾਈਕਾਟ

ਚੱਕਾ ਜਾਮ ਦਾ ਐਲਾਨ

ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੁਆਰਾ 8 ਜਨਵਰੀ ਨੂੰ ਪੇਂਡੂ ਭਾਰਤ ਬੰਦ ਕਰਨ ਦਾ ਸਮਰਥਨ ਕਰਦਿਆਂ ਕਿਹਾ ਕਿ ਕਿਸਾਨ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਸਾਰੇ ਪਿੰਡਾਂ ਨੂੰ ਮੁਕੰਮਲ ਬੰਦ ਰੱਖਿਆ ਜਾਵੇਗਾ। ਸੋਮਵਾਰ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕੁਲਵੰਤ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਣ ਸਿੰਘ ਉੱਪਲ, ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਪ੍ਰਧਾਨ ਭੁਪਿੰਦਰ ਸਿੰਘ ਸਾਂਭਰ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਪ੍ਰਧਾਨ ਧਰਮ ਪਾਲ ਸੀਲ, ਪੰਜਾਬ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ,

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਆਗੂ ਡਾ: ਦਰਸ਼ਨ ਪਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਕੋਟਬੁੱਢਾ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਅਤੇ ਗੁਰਬਖ਼ਸ਼ ਸਿੰਘ ਬਰਨਾਲਾ ਪ੍ਰਧਾਨ ਜੈ ਕਿਸਾਨ ਅੰਦੋਲਨ ਨੇ ਸਾਂਝੀ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਦੇਸ਼ ਦੀਆਂ 250 ਦੇ ਕਰੀਬ ਜਥੇਬੰਦੀਆਂ ਵਲੋਂ ਕਿਸਾਨਾਂ ਦੀਆਂ ਦੋ ਦਰਜਨ ਮੰਗਾਂ ਨੂੰ ਲੈ ਕੇ ਪੇਂਡੂ ਭਾਰਤ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ

8 ਜਨਵਰੀ ਨੂੰ ਪਿੰਡਾਂ ‘ਚੋਂ ਅਨਾਜ, ਦੁੱਧ, ਸਬਜ਼ੀਆਂ, ਚਾਰਾ ਜਾਂ ਹੋਰ ਕੁਝ ਵੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਵਿਚ ਕੁਝ ਵੀ ਆਉਣ ਨਹੀਂ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਆਵਾਜਾਈ ਠੱਪ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਫ਼ਸਲਾਂ ਦਾ ਘੱਟੋ-ਘੱਟ ਸਮੱਰਥਨ ਮੁੱਲ ਨਿਯਮਤ ਕਰਨ, ਕਿਸਾਨਾਂ ਨੂੰ ਕਰਜ਼ਿਆਂ ਤੋਂ ਮੁਕਤ ਕਰਨ, ਖੇਤੀ ਲਾਗਤਾਂ ਦੀ ਵਰਤੋਂ ਬੀਜਾਂ, ਖਾਦਾਂ, ਨਦੀਨਨਾਸ਼ਕ ਅਤੇ ਕੀੜੇਮਾਰ ਦਵਾਈਆਂ ਦੇ ਰੇਟ ਘੱਟ ਕਰਨ,

ਕਰਜ਼ਿਆਂ ਤੇ ਆਰਥਿਕ ਤੰਗੀਆਂ ਤੋਂ ਪੀੜਤ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਮਾਲੀ ਸਹਾਇਤਾ ਦੇਣ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, 60 ਸਾਲ ਦੀ ਉਮਰ ਦੇ ਕਿਸਾਨ ਨੂੰ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਿਸਾਨ ਪੈਨਸ਼ਨ ਦੇਣ, ਕਿਸਾਨ ਪੱਖੀ ਫ਼ਸਲ ਬੀਮਾ ਯੋਜਨਾ ਲਾਗੂ ਕਰਨ, ਅਵਾਰਾ ਪਸ਼ੂਆਂ ਤੋਂ ਛੁਟਕਾਰਾ ਦਿਵਾਉਣ, ਪਿੰਡਾਂ ਦੀ ਸਾਂਝੀ ਮਲਕੀਅਤ (ਸ਼ਾਮਲਾਤ) ਕਾਰਪੋਰੇਟ ਘਰਾਣਿਆਂ ਨੂੰ ਨਾ ਦੇਣ, ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਗ਼ੈਰਅਸੂਲੀ ਸਮਝੌਤੇ ਰੱਦ ਕਰਨ,

ਝੋਨੇ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ 200 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ, ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਸਮੇਤ ਹੋਰਨਾਂ ਮੰਗਾਂ ਨੂੰ ਮਨਾਉਣ ਲਈ ਸਰਕਾਰ ‘ਤੇ ਦਬਾਅ ਪਾਉਣ ਲਈ ਪੇਂਡੂ ਭਾਰਤ ਬੰਦ ਕੀਤਾ ਜਾ ਰਿਹਾ ਹੈ। ਆਗੂਆਂ ਨੇ ਫਰੀਦਕੋਟ ਪ੍ਰਸ਼ਾਸਨ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪਵਾਲਾ ਨੂੰ ਝੂਠੇ ਕੇਸ ‘ਚ ਫਸਾ ਕੇ ਜੇਲ੍ਹ ਭੇਜਣ ਅਤੇ ਹੋਰ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ 30 ਪੈਸੇ ਪ੍ਰਤੀ ਯੂਨਿਟ ਬਿਜਲੀ ਦਾ ਵਾਧਾ ਕੀਤਾ ਤਾਂ ਕਿਸਾਨਾਂ ਵਲੋਂ ਅੰਦੋਲਨ ਤੇਜ਼ ਕੀਤਾ ਜਾਵੇਗਾ।