ਕੁੜੀ ਨੇ 2 ਘੰਟੇ ਫੋਨ ਕਰਨ ਤੋਂ ਬਾਅਦ ਕੀਤਾ ਇਹ ਕਾਰਾ
ਸਮਾਣਾ —ਸ਼ਹਿਰ ਨੇੜਿਓਂ ਲੰਘਦੀ ਭਾਖੜਾ ਨਹਿਰ ਵਿਚ 22 ਸਾਲਾ ਲੜਕੀ ਵੱਲੋਂ ਛਾਲ ਮਾਰ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰਨ ਦਾ ਯਤਨ ਕੀਤਾ ਗਿਆ। ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਉਸ ਨੂੰ ਬਾਹਰ ਕੱਢ ਲਿਆ। ਲੋਕਾਂ ਨੇ ਦੱਸਿਆ ਕਿ ਉਕਤ ਲੜਕੀ ਭਾਖੜਾ ਨਹਿਰ ‘ਤੇ 1 ਵਜੇ ਆਈ। ਗੁੱਸੇ ਵਿਚ 2 ਘੰਟੇ ਫੋਨ ‘ਤੇ ਗੱਲ ਕਰਦੀ ਇਧਰ-ਉੱਧਰ ਚੱਕਰ ਲਾਉਂਦੀ ਰਹੀ। ਇਹ ਦੇਖ ਕੇ ਕੁਝ ਲੋਕਾਂ ਨੂੰ ਲੜਕੀ ‘ਤੇ ਸ਼ੱਕ ਹੋਇਆ। ਉਨ੍ਹਾਂ ਨੇ ਲੜਕੀ ਨਾਲ ਗੱਲ ਕਰਨ ਦਾ ਯਤਨ ਕੀਤਾ। ਲੜਕੀ ਨੇ ਨਹਿਰ ਵਿਚ ਛਾਲ ਮਾਰ ਦੇਣ ਦੀ ਧਮਕੀ ਦੇ ਕੇ ਕਿਸੇ ਨੂੰ ਵੀ ਨੇੜੇ ਨਹੀਂ ਆਉਣ ਦਿੱਤਾ। 3 ਵਜੇ ਉਕਤ ਲੜਕੀ ਨੇ ਇਕਦਮ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ।
ਇਹ ਦੇਖ ਕੇ ਉੱਥੇ ਖੜੇ ਬਬਲੂ ਅਤੇ ਆਸ਼ੂ ਨੇ ਨਹਿਰ ਵਿਚ ਛਾਲ ਮਾਰ ਕੇ ਲੜਕੀ ਨੂੰ ਬਾਹਰ ਕੱਢ ਲਿਆ। ਸਿਵਲ ਹਸਪਤਾਲ ਸਮਾਣਾ ‘ਚ ਦਾਖ਼ਲ ਕਰਵਾਇਆ। ਇਸ ਸਬੰਧੀ ਸਿਟੀ ਪੁਲਸ ਦੇ ਏ. ਐੱਸ. ਆਈ. ਰਾਜਵੀਰ ਸਿੰਘ ਨੇ ਦੱਸਿਆ ਕਿ ਉਕਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇਣ ਉਪਰੰਤ ਸਮਾਣਾ ਵਾਸੀ ਉਸ ਦੇ ਰਿਸ਼ਤੇਦਾਰਾਂ ਦੇ ਪਹੁੰਚਣ ‘ਤੇ ਲੜਕੀ ਨੂੰ ਉਨ੍ਹਾਂ ਹਵਾਲੇ ਕਰ ਦਿੱਤਾ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
