Home / ਤਾਜਾ ਜਾਣਕਾਰੀ / ਪੰਜਾਬ: ਸ਼ੱਕੀ ਹਾਲਾਤਾਂ ਚ ਹੋਈ ਵਿਆਹੁਤਾ ਦੀ ਮੌਤ, ਪਰਿਵਾਰ ਲਾ ਰਿਹਾ ਸੋਹਰਿਆਂ ਤੇ ਦੋਸ਼

ਪੰਜਾਬ: ਸ਼ੱਕੀ ਹਾਲਾਤਾਂ ਚ ਹੋਈ ਵਿਆਹੁਤਾ ਦੀ ਮੌਤ, ਪਰਿਵਾਰ ਲਾ ਰਿਹਾ ਸੋਹਰਿਆਂ ਤੇ ਦੋਸ਼

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਭਰ ਵਿੱਚ ਅਪਰਾਧ ਨਾਲ ਸਬੰਧਤ ਵਾਰਦਾਤਾਂ ਵਿਚ ਹਰ ਰੋਜ਼ ਇਜ਼ਾਫਾ ਹੁੰਦਾ ਜਾ ਰਿਹਾ ਹੈ । ਗੱਲ ਕੀਤੀ ਜਾਵੇ ਜੇਕਰ ਲੜਕੀਆਂ ਦੀ ਤਾਂ, ਹਰ ਰੋਜ਼ ਲੜਕੀਆਂ ਆਪਣੇ ਸਹੁਰੇ ਪਰਿਵਾਰ ਵੱਲੋਂ ਕੀਤੇ ਤਸ਼ੱਦਦ ਕਾਰਨ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੀਆਂ ਹਨ । ਇਸੇ ਵਿਚਾਲੇ ਇਕ ਹੋਰ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਜਿੱਥੇ ਡੇਢ ਸਾਲ ਪਹਿਲਾਂ ਵਿਆਹੀ ਲੜਕੀ ਦੀ ਭੇਦ ਭਰੇ ਹਾਲਾਤਾਂ ਚ ਮੌਤ ਹੋ ਗਈ । ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੇ ਸਹੁਰਿਆਂ ਉੱਪਰ ਉਸ ਨੂੰ ਮਾਰਨ ਦੇ ਦੋਸ਼ ਲਗਾਏ ਜਾ ਰਹੇ ਹਨ।

ਉੱਥੇ ਹੀ ਪੁਲੀਸ ਵੱਲੋਂ ਹੁਣ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਪੁਲੀਸ ਵੱਲੋਂ ਮ੍ਰਿਤਕ ਲੜਕੀ ਦੀ ਲਾਸ਼ ਸਿਵਲ ਹਸਪਤਾਲ ਮਾਨਸਾ ਵਿਖੇ ਰਖਵਾਈ ਗਈ ਹੈ ਤਾਂ ਉਸਦਾ ਪੋਸਟਮਾਰਟਮ ਜਲਦ ਹੀ ਕਰਕੇ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਤਫਤੀਸ਼ ਕੀਤੀ ਜਾਵੇਗੀ । ਉਥੇ ਹੀ ਇਸ ਪੂਰੇ ਮਾਮਲੇ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਪਿੰਡ ਨੰਗਲ ਕਲਾਂ ਦੀ ਕਮਲਜੀਤ ਦਾ ਡੇਢ ਸਾਲ ਪਹਿਲਾਂ ਪਿੰਡ ਮੱਤੀ ਦੇ ਜਤਿੰਦਰ ਸਿੰਘ ਨਾਲ ਹੋਇਆ ਸੀ।

ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਨੰਗਲ ਨੀਂ ਮੀਡੀਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਸੀ ਕਿ ਉਸ ਦੀ ਭੈਣ ਨੂੰ ਸਹੁਰੇ ਪਰਿਵਾਰ ਵੱਲੋਂ ਦਾਜ ਦਹੇਜ ਤੇ ਲਈ ਅਕਸਰ ਹੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ । ਜਿਸ ਕਾਰਨ ਉਸ ਦੀ ਭੈਣ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣਾ ਸ਼ੁਰੂ ਹੋ ਗਈ ਸੀ ।

ਇਸੇ ਪ੍ਰੇਸ਼ਾਨੀ ਸਦਕਾ ਉਸ ਦੇ ਵੱਲੋਂ ਘਰ ਵਿਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਗਈ । ਉਥੇ ਹੀ ਹੁਣ ਪੁਲਸ ਨੇ ਮ੍ਰਿਤਕ ਲੜਕੀ ਦੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰਨੀ ਸ਼ੁਰੂ ਕਰ ਦਿੱਤੀ ਹੈ ਤੇ ਪੁਲੀਸ ਨੂੰ ਯਕੀਨ ਹੈ ਕਿ ਜਲਦ ਹੀ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ । ਉਥੇ ਹੀ ਮ੍ਰਿਤਕ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਪੁਲੀਸ ਪ੍ਰਸ਼ਾਸਨ ਦੇ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ।