Home / ਤਾਜਾ ਜਾਣਕਾਰੀ / ਬਾਲੀਵੁੱਡ ਦੇ ਮਸ਼ਹੂਰ ਰੈਪਰ ਤੇ ਗਾਇਕ ਹਨੀ ਸਿੰਘ ਬਾਰੇ ਆਈ ਇਹ ਵੱਡੀ ਖਬਰ – ਹਰ ਕੋਈ ਰਹਿ ਗਿਆ ਹੈਰਾਨ

ਬਾਲੀਵੁੱਡ ਦੇ ਮਸ਼ਹੂਰ ਰੈਪਰ ਤੇ ਗਾਇਕ ਹਨੀ ਸਿੰਘ ਬਾਰੇ ਆਈ ਇਹ ਵੱਡੀ ਖਬਰ – ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਆਏ ਦਿਨ ਕਲਾਕਾਰਾਂ ਨਾਲ ਜੁੜੀਆਂ ਕੋਈ ਨਾ ਕੋਈ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ। ਵਿਸ਼ਵ ਭਰ ਦੇ ਕਲਾਕਾਰਾਂ ਲਈ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਗਿਆ ਹੈ ਜਿਸ ਨੂੰ ਜਰੀਆ ਬਣਾ ਕੇ ਓਹਨਾ ਦੁਆਰਾ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾਂਦਾ ਹੈ ਅਤੇ ਆਪਣੀ ਜ਼ਿੰਦਗੀ ਦੇ ਕੁਝ ਖਾਸ ਪਹਿਲੂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਲੋਕਾਂ ਨਾਲ ਸਾਂਝੇ ਕੀਤੇ ਜਾਂਦੇ ਹਨ। ਪਿਛਲੇ ਸਾਲ ਤੋਂ ਕਰੋਨਾ ਕਾਲ ਦੌਰਾਨ ਚੱਲ ਰਹੀ ਤਾਲਾਬੰਦੀ ਵਿੱਚ ਬਹੁਤ ਸਾਰੇ ਕਲਾਕਾਰਾਂ ਵਲੋਂ ਘਰ ਵਿੱਚ ਰਹਿ ਕੇ ਆਪਣੇ ਵਿਹਲੇ ਸਮੇਂ ਵਿੱਚ ਬਹੁਤ ਸਾਰੀਆਂ ਨਵੀਆਂ ਚੀਜ਼ਾਂ ਟਰਾਈ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਕਰੋਨਾ ਸਬੰਧੀ ਸਾਵਧਾਨੀ ਵਰਤਣ ਅਤੇ ਆਪਣੇ ਵਿਹਲੇ ਸਮੇਂ ਨੂੰ ਕਿਸੇ ਚੰਗੇ ਕੰਮ ਵਿੱਚ ਇਸਤੇਮਾਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਉਥੇ ਹੀ ਦੇਸ਼ ਦੇ ਮਸ਼ਹੂਰ ਗਾਇਕ ਅਤੇ ਰੈਪਰ ਹਨੀ ਸਿੰਘ ਨਾਲ ਜੁੜੀ ਇਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਨੀ ਸਿੰਘ ਜੋ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਇਕ ਲੰਮੀ ਬਿਮਾਰੀ ਨਾਲ ਪੀੜਤ ਸਨ ਅਤੇ ਇਸ ਨਾਲ ਉਨ੍ਹਾਂ ਦੀ ਸਿਹਤ ਵਿਚ ਕਾਫੀ ਵਿਗਾੜ ਆ ਗਿਆ ਸੀ ਜਿਸ ਦੇ ਚਲਦਿਆਂ ਉਨ੍ਹਾਂ ਦਾ ਵਜਨ ਬੁਹਤ ਜ਼ਿਆਦਾ ਵਧ ਗਿਆ ਸੀ। ਇਸ ਦੌਰਾਨ ਆਈਆਂ ਉਹਨਾਂ ਦੀ ਮਿਊਜ਼ਿਕ ਵੀਡੀਓਜ਼ ਦੇ ਦੌਰਾਨ ਉਨ੍ਹਾਂ ਦਾ ਵਧਿਆ ਹੋਇਆ ਵਜ਼ਨ ਲੋਕਾਂ ਨੂੰ ਸਾਫ਼ ਦਿਖਾਈ ਦੇ ਰਿਹਾ ਸੀ, ਪਰ ਹੁਣ ਹਨੀ ਸਿੰਘ ਦੁਬਾਰਾ ਆਪਣੀ ਪਹਿਲਾਂ ਵਾਲੀ ਸ਼ੇਪ ਵਿੱਚ ਆਉਣ ਲਈ ਕਾਫੀ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਫੇਰ ਤੋਂ ਉਨ੍ਹਾਂ ਨੂੰ ਪੁਰਾਣੇ ਅੰਦਾਜ਼ ਵਿਚ ਦੇਖਣ ਦੇ ਚਾਹਵਾਨ ਨਜ਼ਰ ਆ ਰਹੇ ਹਨ।

ਹਨੀ ਸਿੰਘ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਹਾਲ ਹੀ ਵਿਚ ਉਨ੍ਹਾਂ ਦੁਆਰਾ ਸ਼ੋਸ਼ਲ ਮੀਡੀਆ ਤੇ ਇਕ ਨਵੀਂ ਵੀਡੀਓ ਅਪਲੋਡ ਕੀਤੀ ਗਈ ਜਿਸ ਵਿਚ ਓਹਨਾ ਨੇ ਆਪਣੇ ਪੈਰਾਂ ਦੀ ਮਦਦ ਨਾਲ 350 ਕਿੱਲੋ ਵਜਨ ਨੂੰ ਧੱਕਣ ਦੀ ਕੋਸ਼ਿਸ਼ ਕੀਤੀ ਅਤੇ ਉਸ ਵਿਚ ਸਫਲ ਵੀ ਰਹੇ, ਇਨ੍ਹਾਂ ਦੀ ਇਸ ਵੀਡੀਓ ਨੂੰ ਪ੍ਰਸ਼ੰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹਨੀ ਸਿੰਘ ਦੁਆਰਾ ਸੋਸ਼ਲ ਮੀਡੀਆ ਤੇ ਜਾਰੀ ਕੀਤੀਆਂ ਗਈਆਂ ਆਪਣੀ ਬਾਡੀ ਟਰਾਂਸਫਾਰਮੇਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਉਨ੍ਹਾਂ ਦੁਆਰਾ ਕੈਪਸ਼ਨ ਵਿੱਚ ਲਿਖਿਆ ਗਿਆ ਕਿ “ਦੇਖੋ ਤਾਲਾਬੰਦੀ ਦੌਰਾਨ ਕੀਤੀ ਗਈ ਮਿਹਨਤ ਨਾਲ, ਮੇਰੀ ਨਵੀਂ ਬਾਡੀ ਟਰਾਂਸਫਾਰਮੇਸ਼ਨ ਦੀਆਂ ਤਸਵੀਰਾਂ”।