Home / ਤਾਜਾ ਜਾਣਕਾਰੀ / ਭਾਰਤ ਬੰਦ ਦੇ ਫੋਰਨ ਬਾਅਦ ਕੇਂਦਰ ਤੋਂ ਆਈ ਇਹ ਵੱਡੀ ਖਬਰ – ਅਮਿਤ ਸ਼ਾਹ ਹੁਣੇ ਹੁਣੇ ਕਰਨ ਲੱਗੇ ਇਹ ਕੰਮ

ਭਾਰਤ ਬੰਦ ਦੇ ਫੋਰਨ ਬਾਅਦ ਕੇਂਦਰ ਤੋਂ ਆਈ ਇਹ ਵੱਡੀ ਖਬਰ – ਅਮਿਤ ਸ਼ਾਹ ਹੁਣੇ ਹੁਣੇ ਕਰਨ ਲੱਗੇ ਇਹ ਕੰਮ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੇਸ਼ ਦਾ ਅੰਨਦਾਤਾ ਆਪਣੀ ਮੰਗਾਂ ਨੂੰ ਮਨਵਾਉਣ ਖਾਤਰ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਮਾਰ ਕੇ ਬੈਠਾ ਹੋਇਆ ਹੈ। ਇਸ ਦੌਰਾਨ ਵੱਖ ਵੱਖ ਵਰਗਾਂ ਦੇ ਲੋਕ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਸਬੰਧ ਵਿਚ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਇਨ੍ਹਾਂ ਮੀਟਿੰਗਾਂ ਦਾ ਕੋਈ ਵੀ ਸਿੱਟਾ ਸਾਹਮਣੇ ਨਹੀਂ ਆਇਆ।

ਇਨ੍ਹਾਂ ਸਾਰੀਆਂ ਹੋਈਆਂ ਮੀਟਿੰਗਾਂ ਦੇ ਨਤੀਜੇ ਇਸ ਧਰਨੇ ਨੂੰ ਖਤਮ ਕਰਨ ਲਈ ਕਾਰਗਰ ਸਿੱਧ ਨਹੀਂ ਹੋ ਸਕੇ। ਜਿਸ ਦੇ ਚਲਦੇ ਹੋਏ ਕੇਂਦਰ ਸਰਕਾਰ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸ਼ਾਮ ਇਕ ਅਹਿਮ ਫੈਸਲਾ ਲਿਆ। ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਨੂੰ ਕਿਸਾਨ ਜਥੇ ਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਸੀ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ 9 ਦਸੰਬਰ ਨੂੰ ਮੀਟਿੰਗ ਕੀਤੀ ਜਾਣੀ ਸੀ।

ਅੱਜ ਦੇ ਕੀਤੇ ਗਏ ਭਾਰਤ ਬੰਦ ਕਾਰਨ ਅਚਾਨਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨਾਲ ਅੱਜ ਸ਼ਾਮੀ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਹੈ। ਇਸ ਮੀਟਿੰਗ ਵਿਚ ਕਿਸਾਨਾਂ ਦੀਆਂ ਤਕਰੀਬਨ 15 ਜੱਥੇਬੰਦੀਆਂ ਦੇ ਆਗੂ ਹਿੱਸਾ ਲੈਣਗੇ। ਭਾਰਤ ਬੰਦ ਦੇ ਅਸਰ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਆਏ ਗਏ ਇਸ ਸੱਦੇ ਨੇ ਸਾਰਿਆਂ ਨੂੰ ਹੈਰਾਨੀ ਵਿਚ ਪਾ ਦਿੱਤਾ ਹੈ। ਇਸ ਮੀਟਿੰਗ ਦੇ ਨਤੀਜੇ ਕੀ ਹੋਣਗੇ ਇਹ ਤਾਂ ਆਉਣ ਵਾਲੇ ਕੁਝ ਸਮੇਂ ਵਿਚ ਸਾਫ ਹੋ ਜਾਵੇਗਾ।

ਦੱਸਣ ਯੋਗ ਹੈ ਕਿ ਕਿਸਾਨਾਂ ਵੱਲੋਂ ਬੀਤੇ ਮਹੀਨੇ ਦੀ 26 ਤਰੀਕ ਨੂੰ ਖੇਤੀ ਅੰਦੋਲਨ ਦੇ ਤਹਿਤ ਦਿੱਲੀ ਦੀਆਂ ਸਰਹੱਦਾਂ ਉਪਰ ਆ ਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ। ਇਸ ਵਿੱਚ ਹੁਣ ਤੱਕ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ। ਲੱਖਾਂ ਦੀ ਗਿਣਤੀ ਵਿੱਚ ਆਏ ਹੋਏ ਇਸ ਹਜੂਮ ਦੀ ਸਿਰਫ ਇੱਕੋ-ਇੱਕ ਮੰਗ ਇਹ ਹੈ ਕਿ ਕੇਂਦਰ ਸਰਕਾਰ ਸੋਧ ਕਰਕੇ ਜਾਰੀ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰ ਦੇਵੇ। ਜੇਕਰ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਕਿਸਾਨਾਂ ਅਣ ਮਿੱਥੇ ਸਮੇਂ ਦੇ ਲਈ ਆਪਣੇ ਧਰਨੇ ਨੂੰ ਅੱਗੇ ਵਧਾ ਸਕਦੇ ਹਨ।