Home / ਤਾਜਾ ਜਾਣਕਾਰੀ / ਮਾੜੀ ਖਬਰ – 31 ਅਕਤੂਬਰ ਰਾਤ 11:59 ਤੱਕ ਲਈ ਹੋ ਗਿਆ ਇਹ ਐਲਾਨ

ਮਾੜੀ ਖਬਰ – 31 ਅਕਤੂਬਰ ਰਾਤ 11:59 ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਦੇ ਵਿਚ ਹਾਹਾਕਾਰ ਮਚਾਈ ਹੋਈ ਹੈ। ਇਸ ਨੂੰ ਰੋਕਣ ਲਈ ਸੰਸਾਰ ਦੇ ਵੱਖ ਵੱਖ ਦੇਸ਼ਾਂ ਨੇ ਆਪੋ ਆਪਣੇ ਮੁਲਕਾਂ ਵਿਚ ਵੱਖ ਵੱਖ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ ਤਾਂ ਜੋ ਇਸ ਕੋਰੋਨਾ ਵਾਇਰਸ ਨੂੰ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਰੋਕਿਆ ਜਾ ਸਕੇ। ਇਹਨਾਂ ਪਾਬੰਦੀਆਂ ਦਾ ਕਰਕੇ ਆਮ ਜਨਤਾ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਹੀ ਇੱਕ ਹੋਰ ਮਾੜੀ ਖਬਰ ਇੰਡੀਆ ਤੋਂ ਆ ਰਹੀ ਹੈ ਜਿਥੇ ਸਰਕਾਰ ਨੇ ਇੱਕ ਪਾਬੰਦੀ 31 ਅਕਤੂਬਰ ਰਾਤ 11:59 ਵਜੇ ਤੱਕ ਲਈ ਲਗਾਈ ਹੈ।

ਸਰਕਾਰ ਨੇ ਸ਼ਡਿਊਲਡ ਕੌਮਾਂਤਰੀ ਉਡਾਣਾਂ ‘ਤੇ ਪਾਬੰਦੀ ਹੁਣ 31 ਅਕਤੂਬਰ ਤੱਕ ਲਈ ਵਧਾ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰਟ ਜਨਰਲ (ਡੀ. ਜੀ. ਸੀ. ਏ.) ਨੇ ਸਰਕੂਲਰ ਜਾਰੀ ਕਰਕੇ ਕਿਹਾ ਹੈ ਕਿ 31 ਅਕਤੂਬਰ ਦੀ ਰਾਤ 11.59 ਵਜੇ ਤੱਕ ਦੇਸ਼ ‘ਚ ਸ਼ਡਿਊਲਡ ਕੌਮਾਂਤਰੀ ਯਾਤਰੀ ਉਡਾਣਾਂ ਦਾ ਸੰਚਾਲਨ ਬੰਦ ਰਹੇਗਾ। ਇਸ ਤੋਂ ਪਹਿਲਾਂ 30 ਸਤੰਬਰ ਤੱਕ ਸ਼ਡਿਊਲਡ ਕੌਮਾਂਤਰੀ ਉਡਾਣਾਂ ‘ਤੇ ਪਾਬੰਦੀ ਲਾਈ ਗਈ ਸੀ।

ਡੀ. ਜੀ. ਸੀ. ਏ. ਨੇ ਸਪੱਸ਼ਟ ਕੀਤਾ ਹੈ ਕਿ ਮਾਲਵਾਹਕ ਉਡਾਣਾਂ ਨੂੰ ਪਾਬੰਦੀ ਤੋਂ ਛੋਟ ਹੋਵੇਗੀ, ਨਾਲ ਹੀ ਚੋਣਵੇਂ ਮਾਰਗਾਂ ‘ਤੇ ਵਿਸ਼ੇਸ਼ ਪ੍ਰਬੰਧ ਜ਼ਰੀਏ ਸ਼ਡਿਊਲ ਕੌਮਾਂਤਰੀ ਉਡਾਣਾਂ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

ਗੌਰਤਲਬ ਹੈ ਕਿ ਦੋ-ਪੱਖੀ ਸਮਝੌਤੇ ਤਹਿਤ ਕਈ ਦੇਸ਼ਾਂ ਨਾਲ ‘ਏਅਰ ਬਬਲ’ ਵਿਵਸਥਾ ਤਹਿਤ ਉਡਾਣਾਂ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵੰਦੇ ਭਾਰਤ ਮਿਸ਼ਨ ਤਹਿਤ ਵੀ ਕੌਮਾਂਤਰੀ ਉਡਾਣਾਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਦੇਸ਼ ‘ਚ ਕੌਮਾਂਤਰੀ ਉਡਾਣਾਂ ਦਾ ਸੰਚਾਲਨ 22 ਮਾਰਚ ਤੋਂ ਬੰਦ ਹੈ। 25 ਮਾਰਚ ਤੋਂ ਘਰੇਲੂ ਉਡਾਣਾਂ ‘ਤੇ ਵੀ ਪਾਬੰਦੀ ਲਾ ਦਿੱਤੀ ਗਈ ਸੀ। ਹਾਲਾਂਕਿ, ਦੋ ਮਹੀਨਿਆਂ ਪਿੱਛੋਂ 25 ਮਈ ਤੋਂ ਘਰੇਲੂ ਯਾਤਰੀ ਉਡਾਣਾਂ ਚੱਲ ਰਹੀਆਂ ਹਨ ਪਰ ਕੌਮਾਂਤਰੀ ਉਡਾਣਾਂ ‘ਤੇ ਪਾਬੰਦੀ ਜਾਰੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |