Home / ਤਾਜਾ ਜਾਣਕਾਰੀ / ਮੀਟਿੰਗ ਚ ਜਦੋਂ ਆਮਨੇ ਸਾਹਮਣੇ ਹੋ ਗਏ ਚੰਨੀ ਅਤੇ ਮੋਦੀ ਤਾਂ ਚੰਨੀ ਨੇ ਮਾਰਿਆ ਇਹ ਸ਼ੇਅਰ – ਰੈਲੀ ਵਾਲੀ ਘਟਨਾ ਤੇ

ਮੀਟਿੰਗ ਚ ਜਦੋਂ ਆਮਨੇ ਸਾਹਮਣੇ ਹੋ ਗਏ ਚੰਨੀ ਅਤੇ ਮੋਦੀ ਤਾਂ ਚੰਨੀ ਨੇ ਮਾਰਿਆ ਇਹ ਸ਼ੇਅਰ – ਰੈਲੀ ਵਾਲੀ ਘਟਨਾ ਤੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਵੀ ਸੂਬਾ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਫਿਰੋਜ਼ਪੁਰ ਦੇ ਵਿੱਚ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਸਫ਼ਲ ਰਹੀ ਰੈਲੀ ਨੂੰ ਲੈ ਕੇ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਪਹੁੰਚਣ ਤੋਂ ਬਾਅਦ ਰੈਲੀ ਨੂੰ ਰੱਦ ਕਰਕੇ ਵਾਪਸ ਜਾਣ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ ਦਾ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿਚ ਵਰਤੀ ਗਈ ਕੁਤਾਹੀ ਨੂੰ ਦੱਸਿਆ ਗਿਆ ਸੀ। ਹੁਣ ਮੀਟਿੰਗ ਵਿਚ ਚੰਨੀ ਅਤੇ ਮੋਦੀ ਦੇ ਆਹਮੋ ਸਾਹਮਣੇ ਹੋਣ ਤੇ ਚੰਨੀ ਵੱਲੋਂ ਇਹ ਸ਼ੇਅਰ ਮਾਰਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨ ਹੀ ਪ੍ਰਧਾਨ ਮੰਤਰੀ ਦੀ ਅਸਫਲ ਰਹੀ ਰੈਲੀ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਮਾਮਲਾ ਪੁੱਜ ਗਿਆ ਹੈ।

ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਸੀ ਕਿ ਪ੍ਰਧਾਨਮੰਤਰੀ ਨੂੰ ਪੰਜਾਬ ਵਿੱਚ ਕੋਈ ਵੀ ਖਤਰਾ ਨਹੀਂ ਹੈ। ਉਥੇ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਅਣਗਹਿਲੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਸ ਗਲਤੀ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ। ਉਥੇ ਹੀ ਕਰੋਨਾ ਦੀ ਸਥਿਤੀ ਨੂੰ ਲੈ ਕੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਚਰਚਾ ਕੀਤੀ ਗਈ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਦੇਖਦੇ ਹੋਏ ਇਕ ਸ਼ੇਅਰ ਬੋਲਿਆ ਗਿਆ ਹੈ।

ਜਿੱਥੇ ਉਨ੍ਹਾਂ ਕਿਹਾ ਕੇ ਤੂ ਸਲਾਮਤ ਰਹੋ ਕਿਆਮਤ ਤੱਕ ਖੁਦਾ ਕਰੇ ਕਿ ਕਯਾਮਤ ਨਾ ਹੋ। ਇਸ ਮੀਟਿੰਗ ਦੌਰਾਨ ਇਕ ਦੂਜੇ ਦੇ ਆਹਮੋ ਸਾਹਮਣੇ ਹੁੰਦੇ ਹੋਏ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿੱਚ ਅਸਫ਼ਲ ਫੇਰੀ ਨੂੰ ਲੈ ਕੇ ਅਫਸੋਸ ਵੀ ਪ੍ਰਗਟ ਕੀਤਾ ਗਿਆ। ਉਹਨਾਂ ਅਰਦਾਸ ਕੀਤੀ ਕਿ ਮੋਦੀ ਸਾਹਬ ਦੀ ਉਮਰ ਲੰਬੀ ਹੋਵੇ, ਅਤੇ ਇਹ ਵੀ ਆਖਿਆ ਹੈ ਕਿ ਉਹਨਾਂ ਨੂੰ ਪੰਜਾਬ ਵਿਚ ਕੋਈ ਵੀ ਖਤਰਾ ਨਹੀਂ ਹੈ। ਵੀਰਵਾਰ ਨੂੰ ਜਿਥੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੀਟਿੰਗ ਹੋਈ ਹੈ ਉਥੇ ਹੀ ਮੁੱਖ ਮੰਤਰੀ ਵੱਲੋਂ ਕੀਤੀ ਗਈ ਕੇਂਦਰ ਸਰਕਾਰ ਦੀ ਮਦਦ ਲਈ ਧੰਨਵਾਦ ਕੀਤਾ।

ਉੱਥੇ ਹੀ ਜਿੱਥੇ ਪੰਜਾਬ ਆਉਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਦੋ ਮੈਡੀਕਲ ਕਾਲਜਾਂ ਅਤੇ ਫਿਰੋਜ਼ਪੁਰ ਵਿਚ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਉਦਘਾਟਨ ਕੀਤਾ ਜਾਣਾ ਸੀ। ਜੋ ਨਹੀਂ ਕੀਤਾ ਗਿਆ ਇਸ ਲਈ ਉਨ੍ਹਾਂ ਵੱਲੋਂ ਇਸ ਕੰਮ ਨੂੰ ਤੁਰੰਤ ਸ਼ੁਰੂ ਕਰਵਾਏ ਜਾਣ ਦੀ ਮੰਗ ਵੀ ਕੀਤੀ ਹੈ।