Home / ਤਾਜਾ ਜਾਣਕਾਰੀ / ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, ਹੋ ਜਾਓ ਸਾਵਧਾਨ-ਪੰਜਾਬ ’ਚ ਇਸ ਦਿਨ ਆ ਸਕਦਾ ਹੈ ਭਾਰੀ ਮੀਂਹ

ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, ਹੋ ਜਾਓ ਸਾਵਧਾਨ-ਪੰਜਾਬ ’ਚ ਇਸ ਦਿਨ ਆ ਸਕਦਾ ਹੈ ਭਾਰੀ ਮੀਂਹ

ਜਲੰਧਰ: ਨਵੇਂ ਸਾਲ ਦੀ ਸ਼ੁਰੂਆਤ ਧੁੱਪ ਨਾਲ ਹੋਈ ਸੀ ਚਾਰੇ ਪਾਸੇ ਧੁੱਪ ਖਿੜੀ ਹੋਈ ਸੀ ਜੋ ਕਿ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਪਰ ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਨਾਲ ਉੱਤਰੀ ਖੇਤਰੀ ਵਿਚ ਠੰਢ ਹੋਰ ਵਧਣ ਦੇ ਆਸਾਰ ਹਨ। ਇਸ ਵਾਰ ਠੰਢ ਨੇ ਕਈ ਸਾਲਾਂ ਦੀ ਰਿਕਾਰਡ ਤੋੜ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ’ਚ ਕਈ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ।

ਦੋਵੇਂ ਸੂਬਿਆਂ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਤੱਕ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ ਕਿਉਂਕਿ 31 ਦਸੰਬਰ ਤੋਂ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਉਧਰ, ਨਵੇਂ ਸਾਲ ਦੀ ਆਮਦ ਮੌਕੇ ਹਿਮਾਚਲ ਪ੍ਰਦੇਸ਼ ਦੇ ਮਨਾਲੀ, ਕੁਫ਼ਰੀ, ਡਲਹੌਜ਼ੀ ਸਣੇ ਕਈ ਹੋਰ ਥਾਵਾਂ ਦਾ ਤਾਪਮਾਨ ਸਿਫ਼ਰ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ।

ਇਸ ਦੇ ਬਾਵਜੂਦ ਦੇਸ਼ ਭਰ ਤੋਂ ਸੈਲਾਨੀ ਇੱਥੇ ਨਵਾਂ ਸਾਲ ਮਨਾਉਣ ਪਹੁੰਚੇ ਹੋਏ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਚੇ ਪਹਾੜੀ ਇਲਾਕਿਆਂ ਲਾਹੌਲ-ਸਪਿਤੀ ਤੇ ਕਿਨੌਰ ਜ਼ਿਲ੍ਹਿਆਂ ਵਿੱਚ ਭਲਕੇ ਬਰਫ਼ਬਾਰੀ ਹੋ ਸਕਦੀ ਹੈ, ਜਦਕਿ ਸ਼ਿਮਲਾ, ਕੁਫ਼ਰੀ ਤੇ ਮਨਾਲੀ ਵਿੱਚ ਦੋ ਤੇ ਤਿੰਨ ਜਨਵਰੀ ਨੂੰ ਬਰਫ਼ ਪੈਣ ਦੀ ਸੰਭਾਵਨਾ ਹੈ। ਦੋਵੇਂ ਸੂਬਿਆਂ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਤੱਕ ਹੇਠਾਂ ਪਹੁੰਚ ਗਿਆ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ ਕਿਉਂਕਿ 31 ਦਸੰਬਰ ਤੋਂ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ।ਉਧਰ, ਨਵੇਂ ਸਾਲ ਦੀ ਆਮਦ ਮੌਕੇ ਹਿਮਾਚਲ ਪ੍ਰਦੇਸ਼ ਦੇ ਮਨਾਲੀ, ਕੁਫ਼ਰੀ, ਡਲਹੌਜ਼ੀ ਸਣੇ ਕਈ ਹੋਰ ਥਾਵਾਂ ਦਾ ਤਾਪਮਾਨ ਸਿਫ਼ਰ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਦੇਸ਼ ਭਰ ਤੋਂ ਸੈਲਾਨੀ ਇੱਥੇ ਨਵਾਂ ਸਾਲ ਮਨਾਉਣ ਪਹੁੰਚੇ ਹੋਏ ਸੀ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਚੇ ਪਹਾੜੀ ਇਲਾਕਿਆਂ ਲਾਹੌਲ-ਸਪਿਤੀ ਤੇ ਕਿਨੌਰ ਜ਼ਿਲ੍ਹਿਆਂ ਵਿੱਚ ਭਲਕੇ ਬਰਫ਼ਬਾਰੀ ਹੋ ਸਕਦੀ ਹੈ, ਜਦਕਿ ਸ਼ਿਮਲਾ, ਕੁਫ਼ਰੀ ਤੇ ਮਨਾਲੀ ਵਿੱਚ ਦੋ ਤੇ ਤਿੰਨ ਜਨਵਰੀ ਨੂੰ ਬਰਫ਼ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਧੁੱਪ ਨਿਕਲਣ ਦੇ ਬਾਵਜੂਦ ਰਾਤ ਨੂੰ ਪੰਜਾਬ ਵਿੱਚ ਪਾਰਾ ਬੇਹੱਦ ਡਿੱਗ ਗਿਆ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੀ ਹੱਡ ਚੀਰਵੀਂ ਠੰਢ ਪਈ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ, ਲੁਧਿਆਣਾ ਦਾ 4.1 ਤੇ ਪਟਿਆਲਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 3.5 ਡਿਗਰੀ, ਆਦਮਪੁਰ ਦਾ 3.6, ਬਠਿੰਡਾ ਦਾ 4.2 ਡਿਗਰੀ ਤੇ ਹਲਵਾਰਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਜਦਕਿ ਹਰਿਆਣਾ ਦੇ ਹਿਸਾਰ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ, ਅੰਬਾਲਾ ਦਾ 4.6, ਰੋਹਤਕ ਦਾ 4.8 ਡਿਗਰੀ, ਸਿਰਸਾ ਦਾ 4.9 ਤੇ ਕਰਨਾਲ ਦਾ ਪੰਜ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ ਅੱਜ 1.2 ਡਿਗਰੀ, ਕੁਫ਼ਰੀ ਦਾ ਮਨਫ਼ੀ 1.8 ਡਿਗਰੀ, ਮਨਾਲੀ ਦਾ ਵੀ ਸਿਫ਼ਰ ਤੋਂ ਹੇਠਾਂ, ਸੋਲਨ ਦਾ 0.6 ਤੇ ਡਲਹੌਜ਼ੀ ਦਾ 0.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।