Home / ਤਾਜਾ ਜਾਣਕਾਰੀ / ਲਓ ਜੀ ਜੇਕਰ ਹੁਣ ਵੀ ਤੁਹਾਡਾ ਵਿਦੇਸ਼ ਜਾਣ ਦਾ ਹੈ ਸੁਪਨਾ ਤਾਂ ਇਹ ਖ਼ਬਰ ਜ਼ਰੂਰ ਪੜ੍ਹ ਲਓ

ਲਓ ਜੀ ਜੇਕਰ ਹੁਣ ਵੀ ਤੁਹਾਡਾ ਵਿਦੇਸ਼ ਜਾਣ ਦਾ ਹੈ ਸੁਪਨਾ ਤਾਂ ਇਹ ਖ਼ਬਰ ਜ਼ਰੂਰ ਪੜ੍ਹ ਲਓ

ਅੱਜ ਕੱਲ੍ਹ ਵਿਦੇਸ਼ ਜਾਂ ਦਾ ਹਰੇਕ ਪੰਜਾਬੀ ਦਾ ਸੁਪਨਾ ਹੈ ਅਤੇ ਕਈ ਲੋਕ ਤਾਂ ਓਥੇ ਜਾ ਕੇ ਪਕੇ ਤੋਰ ਟੀ ਟਿਕਣਾ ਚਾਹੁੰਦੇ ਹਨ। ਪਰ ਓਹਨਾ ਨੂੰ ਇਹ ਨਾਹੀ ਪਤਾ ਹੁੰਦਾ ਕੇ ਓਹਨਾ ਨੂੰ ਓਥੇ ਕੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਓਥੇ ਦੀਆਂ ਸਰਕਾਰਾਂ ਓਹਨਾ ਨਾਲ ਕੀ ਕਰ ਸਕਦੀਆਂ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਚੰਡੀਗੜ੍ਹ— ਅਮਰੀਕਾ ਨੇ ਗੈਰ-ਕਾਨੂੰਨੀ ਤੌਰ ‘ਤੇ ਆਉਣ ਵਾਲਿਆਂ ਵਿਰੁੱਧ ਸਿਕੰਜ਼ਾ ਕੱਸ ਦਿੱਤਾ ਹੈ। ਬੀਤੇ 7 ਮਹੀਨਿਆਂ ‘ਚ 929 ਭਾਰਤੀਆਂ ਨੂੰ ਵਾਪਸ ਭੇਜਿਆ ਜਾ ਚੁੱਕਾ ਹੈ, ਜਿਨ੍ਹਾਂ ‘ਚ 42 ਔਰਤਾਂ ਵੀ ਸ਼ਾਮਲ ਹਨ। ਇਹ ਕਾਰਵਾਈ ਅਮਰੀਕਾ ਦੇ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਕਰਕੇ ਕੀਤੀ ਗਈ ਹੈ। ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਮੁਤਾਬਕ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ (ਆਈ.ਸੀ.ਈ) ਵਿਭਾਗ ਵੱਲੋਂ ਸੂਚਨਾ ਦੀ ਆਜ਼ਾਦੀ ਐਕਟ (ਐੱਫ.ਓ.ਆਈ.ਏ) ਦੇ ਤਹਿਤ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਅਮਰੀਕਾ ਦੇ ਵਿੱਤੀ ਸਾਲ 2014 ਤੋਂ ਹੁਣ ਤੱਕ ਸੰਯੁਕਤ ਰਾਜ ਅਮਰੀਕਾ ਵੱਲੋਂ ਦੇਸ਼ ਤੋਂ ਬਾਹਰ ਕੱਢੇ ਜਾਣ ਵਾਲੇ ਭਾਰਤੀਆਂ ਦੀ ਇਹ ਸਭ ਤੋਂ ਵੱਡੀ ਗਿਣਤੀ ਸੀ, ਜਿਸ ‘ਚ 6 ਔਰਤਾਂ ਸਣੇ ਸਿਰਫ 87 ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ।

ਇਸੇ ਤਰ੍ਹਾਂ ਵਿੱਤੀ ਸਾਲ 2015 ‘ਚ ਸਿਰਫ 202 ਮਰਦ ਤੇ ਭਾਰਤੀ ਮੂਲ ਦੇ 22 ਔਰਤਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਵਿੱਤੀ ਸਾਲ 2016 ‘ਚ ਸਿਰਫ 102 ਪੁਰਸ਼ ਤੇ ਇਕ ਔਰਤ, ਵਿੱਤੀ ਸਾਲ 2017 ‘ਚ 343 ਮਰਦ ਤੇ 15 ਔਰਤਾਂ ਤੇ ਵਿੱਤੀ ਸਾਲ 2018 ‘ਚ 323 ਮਰਦ ਤੇ 18 ਔਰਤਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਇਨ੍ਹਾਂ ਕੱਢੇ ਗਏ ਭਾਰਤੀਆਂ ‘ਚ ਪੰਜਾਬੀ ਕਿੰਨੇ ਸਨ ਇਸ ਦੀ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ।

ਹਾਸਲ ਜਾਣਕਾਰੀ ਅਨੁਸਾਰ ਅਮਰੀਕਾ ਨੇ 1990 ਤੋਂ ਅਣਅਧਿਕਾਰਤ ਪਰਵਾਸੀਆਂ ਨੂੰ ਵਾਪਸ ਭੇਜਣ ਦੇ ਮਾਮਲੇ ‘ਚ ਤੇਜ਼ੀ ਲਿਆਂਦੀ ਹੈ। ਯੂ.ਐੱਸ-ਮੈਕਸਿਕੋ ਸਰਹੱਦ ‘ਤੇ ਕੀਤੀਆਂ ਗਈਆਂ ਗ੍ਰਿਫਤਾਰੀਆਂ ਦਾ ਅੰਕੜਾ ਵਿੱਤੀ ਸਾਲ 2019 ਦੌਰਾਨ ਕੁੱਲ 10 ਲੱਖ ਦੇ ਅੰਕੜਿਆਂ ਤੱਕ ਪਹੁੰਚਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਬਹੁਤ ਸਾਰੇ ਭਾਰਤੀ ਮੂਲ ਦੇ ਗੈਰ-ਕਾਨੂੰਨੀ ਪਰਵਾਸੀ ਲਾਤੀਨੀ ਅਮਰੀਕਾ ‘ਚੋਂ ਲੰਘਦੇ ਸਨ, ਜੋ ਬਹੁਤ ਖਤਰਨਾਕ ਰਸਤੇ ਹਨ, ਜਿੱਥੇ ਅਕਸਰ ਹੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਂਦੀਆਂ ਹਨ।

ਰਾਸ਼ਟਰਪਤੀ ਟਰੰਪ ਦੇ ਪ੍ਰਸ਼ਾਸਨ ਦੌਰਾਨ ਦੇਸ਼ ਨਿਕਾਲੇ ਦੀ ਦਰ ਓਬਾਮਾ ਪ੍ਰਸ਼ਾਸਨ ਨਾਲੋਂ ਘੱਟ ਦੱਸੀ ਜਾ ਰਹੀ ਹੈ। ਹਾਲਾਂਕਿ ਰਾਸ਼ਟਰਪਤੀ ਟਰੰਪ ਨੇ ਸਾਲ 2016 ‘ਚ ਚੋਣ ਜਿੱਤਣ ਤੋਂ ਬਾਅਦ ਹੀ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਆਏ ਲੋਕਾਂ ਨੂੰ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਇਮੀਗ੍ਰੇਸ਼ਨ ‘ਤੇ ਰੋਕ ਲਗਾਈ ਹੋਈ ਹੈ ਪਰ ਉਨ੍ਹਾਂ ਦਾ ਪ੍ਰਸ਼ਾਸਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਦੇਸ਼ ਨਿਕਾਲੇ ਦੀ ਰਫਤਾਰ ਤੋਂ ਕਿਤੇ ਪਿੱਛੇ ਹੈ।