Home / ਤਾਜਾ ਜਾਣਕਾਰੀ / ਸਾਵਧਾਨ – ਪੰਜਾਬ ਚ ਇਥੇ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਲਈ ਲਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਸਾਵਧਾਨ – ਪੰਜਾਬ ਚ ਇਥੇ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਲਈ ਲਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ, ਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਤੋ ਇਲਾਵਾ ਸਰਕਾਰ ਵੱਲੋਂ ਸੂਬੇ ਅੰਦਰ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਅਤੇ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ। ਤਾਂ ਜੋ ਸੂਬੇ ਅੰਦਰ ਦਾ ਮਾਹੌਲ ਅਮਨ ਤੇ ਸ਼ਾਂਤੀ ਵਾਲਾ ਬਣਿਆ ਰਹੇ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਕਰਵਾਉਂਦੇ ਹੋਏ ਅਜਿਹੇ ਲੋਕਾਂ ਤੇ ਚੌਕਸੀ ਨਜ਼ਰ ਰੱਖੀ ਜਾਂਦੀ ਹੈ,

ਜੋ ਦੇਸ਼ ਦਾ ਮਾਹੌਲ ਖਰਾਬ ਕਰਨ ਲਈ ਕਿਸੇ ਨਾ ਕਿਸੇ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ। ਪੰਜਾਬ ਇੱਥੇ ਸਵੇਰੇ 8 ਵਜੇ ਤੋਂ ਸ਼ਾਮ ਅੱਠ ਵਜੇ ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਮਜਿਸਟਰੇਟ ਸੰਦੀਪ ਹੰਸ ਵੱਲੋਂ ਜ਼ਿਲੇ ਵਿਚ ਫੌਜਦਾਰੀ ਜਾਬਤਾ ਸੰਘਤਾ ਅਧੀਨ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁੱਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਜਿਲ੍ਹੇ ਦਾ ਮਾਹੌਲ ਸ਼ਾਂਤ ਮਈ ਬਣਿਆ ਰਹੇ। ਸੂਬੇ ਅੰਦਰ ਜਿੱਥੇ ਪਹਿਲਾਂ ਵੀ ਵੱਖ ਵੱਖ ਜ਼ਿਲਿਆਂ ਦੇ

ਜਿਲ੍ਹਾ ਮਜਿਸਟਰੇਟ ਵੱਲੋ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਪਾਬੰਦੀਆਂ ਲਗਾਈਆਂ ਗਈਆਂ ਹਨ। ਹੁਣ ਮੋਗਾ ਜਿਲ੍ਹੇ ਦੇ ਵਿੱਚ ਭਾਰੀ ਆਵਾਜਾਈ ਵਾਲੇ ਇਲਾਕਿਆਂ ਵਿਚ ਭਾਰੀ ਵਜ਼ਨ ਵਾਲੇ ਵਾਹਨਾਂ ਦੀ ਐਂਟਰੀ ਨੂੰ ਦਿਨ ਸਮੇਂ ਰੋਕ ਲਗਾਉਂਦੇ ਹੋਏ ਸਵੇਰੇ 8 ਵਜੇ ਤੋਂ ਸ਼ਾਮ ਅੱਠ ਵਜੇ ਤੱਕ ਸ਼ਹਿਰ ਦੇ ਕੁਝ ਇਲਾਕਿਆਂ ਅੰਦਰ ਨਾ ਆਉਣ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂ ਕੇ ਦਿਨ ਸਮੇਂ ਲੋਕਾਂ ਦੀ ਵਧੇਰੇ ਆਵਾਜਾਈ ਹੋਣ ਕਾਰਨ ਟ੍ਰੈਫਿਕ ਸ-ਮੱ-ਸਿ-ਆ ਪੇਸ਼ ਆਉਂਦੀ ਹੈ ਅਤੇ ਭਾਰ ਵਾਲੇ ਵਾਹਨਾਂ ਕਾਰਨ ਹਾਦਸੇ ਹੋਣ ਦਾ ਖ਼ਤਰਾ ਵੀ ਵਧੇਰੇ ਰਹਿੰਦਾ ਹੈ।

ਇਹ ਪਾਬੰਦੀ ਮੋਗਾ ਸ਼ਹਿਰ ਦੇ ਮੇਨ ਬਜਾਰ ਲਾਇਟਾਂ ਵਾਲਾ ਚੌਂਕ ਤੋਂ ਦੇਵ ਹੋਟਲ ਚੌਂਕ ਤੱਕ ਲਗਾਈ ਗਈ ਹੈ। ਓਥੇ ਹੀ ਭਾਰੀ ਵਾਹਨ ਜੀ ਟੀ ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਤੇ ਗਲੀ ਨੰਬਰ 9 ਰਾਹੀਂ ਦੇਵ ਹੋਟਲ ਜਾਇਆ ਕਰਨਗੇ । ਲਾਗੂ ਕੀਤੀ ਗਈ ਇਸ ਪਾਬੰਧੀ ਕਾਰਨ ਬਹੁਤ ਸਾਰੇ ਹਾਦਸੇ ਹੋਣ ਤੋਂ ਬਚਾਅ ਹੋ ਜਾਵੇਗਾ।