Home / ਤਾਜਾ ਜਾਣਕਾਰੀ / ਸਾਵਧਾਨ : ਪੰਜਾਬ ਚ ਇਥੇ 3 ਜੂਨ ਤੱਕ ਲਈ ਲੱਗੀ ਇਹ ਸਖਤ ਪਾਬੰਦੀ – ਤਾਜਾ ਵੱਡੀ ਖਬਰ

ਸਾਵਧਾਨ : ਪੰਜਾਬ ਚ ਇਥੇ 3 ਜੂਨ ਤੱਕ ਲਈ ਲੱਗੀ ਇਹ ਸਖਤ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਕਰੋਨਾ ਕਾਰਨ ਸਥਿਤੀ ਵਿਗੜਦੀ ਦੇਖ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਕੀਤੇ ਜਾ ਰਹੇ ਹਨ। ਇਸ ਤਰਾਂ ਹੀ ਜਿਲਾ ਮਜਿਸਟ੍ਰੇਟ ਵੱਲੋਂ ਵੀ ਆਪਣੇ ਜ਼ਿਲੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਮੁ-ਸ਼-ਕ-ਲਾਂ ਨੂੰ ਹੱਲ ਕਰਨ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਆਪਣੇ ਜ਼ਿਲ੍ਹੇ ਦੀ ਹੱਦ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਵਿੱਚ 3 ਜੂਨ ਤੱਕ ਲੱਗੀ ਇਹ ਸਖ਼ਤ ਪ੍ਰਬੰਧ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿਲਾ ਮਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲਸ, ਰਿਜ਼ੋਰਟ, ਮੇਲੇ ,ਧਾਰਮਿਕ ਸਮਾਗਮ, ਅਤੇ ਵਿਦਿਅਕ ਅਦਾਰਿਆਂ ਦੇ ਅੰਦਰ ਜਾਂ ਵਿਦਿਅਕ ਅਦਾਰਿਆਂ ਦੇ ਨੇੜੇ-ਤੇੜੇ ਵੀ ਹਥਿਆਰ ਲੈ ਕੇ ਜਾਣ ਉਪਰ ਪੂਰਨ ਪਾਬੰਦੀ 3 ਜੋ ਹੁਣ ਤਕ ਲਗਾ ਦਿੱਤੀ ਗਈ ਹੈ।

ਕਿਉਂਕਿ ਅਜਿਹੀ ਜਗ੍ਹਾ ਉਪਰ ਹਥਿਆਰ ਲੈ ਕੇ ਜਾਣ ਦੌਰਾਨ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਆ ਚੁੱਕੀਆਂ ਹਨ। ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਹਨਾਂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਦਿਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿੱਚ ਗਰਮੀ ਦੇ ਸੀਜ਼ਨ ਵਿੱਚ ਲੋਕਾਂ ਦੇ ਨਹਾਉਣ ਉਪਰ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।

ਕਿਉਂਕਿ ਇਹਨਾਂ ਜਗ੍ਹਾ ਉਪਰ ਵੀ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਤਰ੍ਹਾਂ ਦੇ ਹਾਦਸਿਆਂ ਵਿੱਚ ਚੱਲੀ ਜਾਂਦੀ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਾਬੰਦੀ ਲਗਾਈਆਂ ਗਈਆਂ ਹਨ। ਇਹ ਹੁਕਮ ਜ਼ਿਲ੍ਹੇ ਦੀ ਹੱਦ ਅੰਦਰ 3 ਜੂਨ 2021 ਤੱਕ ਜਾਰੀ ਰਹਿਣਗੇ। ਇਹ ਆਦੇਸ਼ ਜਿਲ੍ਹੇ ਦੀ ਹੱਦ ਅੰਦਰ ਲਾਗੂ ਕੀਤਾ ਗਿਆ ਹੈ, ਤਾਂ ਜੋ ਸਭ ਨੂੰ ਸੁਰੱਖਿਅਤ ਰੱਖਿਆ ਜਾ ਸਕੇ।