ਪੰਜਾਬ ਲਈ ਜਾਰੀ ਹੋਈ ਮੌਸਮ ਦੀ ਇਹ ਵੱਡੀ ਚੇਤਾਵਨੀ
ਉੱਤਰੀ-ਪੱਛਮੀ ਭਾਰਤ ਦੇ ਕਈ ਇਲਾਕਿਆਂ ‘ਚ ਸ਼ਨੀਵਾਰ ਬੱਦਲ ਛਾ ਗਏ। ਮੌਸਮ ਵਿਭਾਗ ਨੇ ਸੋਮਵਾਰ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਕਈ ਥਾਵਾਂ ‘ਤੇ ਗੜੇਮਾਰ ਵੀ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਮੌਸਮ ਖੁਸ਼ਕ ਰਹੇਗਾ ਪਰ ਸੋਮਵਾਰ ਤੋਂ ਇਸ ਦੇ ‘ਗਿੱਲਾ’ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿਚ ਵੀ ਆਉਂਦੇ 2 ਦਿਨਾਂ ਦੌਰਾਨ ਕਈ ਥਾਵਾਂ ‘ਤੇ ਬਰਫਬਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਸ਼ਿਮਲਾ, ਕੁੱਲੂ, ਚੰਬਾ, ਮੰਡੀ ਅਤੇ ਨਾਲ ਲੱਗਦੇ ਇਲਾਕਿਆਂ ‘ਚ ਸ਼ਨੀਵਾਰ ਚੌਥੇ ਦਿਨ ਵੀ ਕਈ ਸੜਕਾਂ ਬਰਫਬਾਰੀ ਕਾਰਣ ਬੰਦ ਸਨ ਅਤੇ ਉਕਤ ਥਾਵਾਂ ਦੇ ਅੰਦਰੂਨੀ ਇਲਾਕਿਆਂ ਦਾ ਸੰਪਰਕ ਬਾਕੀ ਦੇਸ਼ ਨਾਲੋਂ ਕੱਟਿਆ ਰਿਹਾ। ਵਧੇਰੇ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਸਿਫਰ ਤੋਂ ਵੀ ਹੇਠਾਂ ਚਲਾ ਗਿਆ ਹੈ। ਸ਼ਿਮਲਾ ਦੇ ਸੰਜੋਲੀ ਇਲਾਕੇ ‘ਚ ਇਕ ਵਿਅਕਤੀ ਬਰਫ ਤੋਂ ਤਿਲਕ ਕੇ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਠਿਓਗ ਵਿਖੇ ਇਕ ਨੌਜਵਾਨ ਅਜੇ ਠਾਕੁਰ ਦੀ ਜਾਨਲੇਵਾ ਠੰਡ ਕਾਰਣ ਮੌਤ ਹੋ ਗਈ।
ਇਕ ਨੇਪਾਲੀ ਵਿਅਕਤੀ ਦੀ ਟੁੱਟੀਕੰਡੀ ਵਿਖੇ ਮੌਤ ਹੋਣ ਦੀ ਖਬਰ ਹੈ। ਜੰਮੂ-ਕਸ਼ਮੀਰ ‘ਚ ਵੀ ਠੰਡ ਤੋਂ ਕੋਈ ਰਾਹਤ ਨਹੀਂ ਮਿਲੀ। ਸ਼੍ਰੀਨਗਰ ਵਿਖੇ ਘੱਟੋ-ਘੱਟ ਤਾਪਮਾਨ ਮਨਫੀ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੰਮੂ ਵਿਚ ਇਹ ਤਾਪਮਾਨ 3 ਡਿਗਰੀ ਸੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
