Home / ਤਾਜਾ ਜਾਣਕਾਰੀ / ਸਾਵਧਾਨ 30 ਜੂਨ ਤੱਕ ਇਹ ਲੋਕ ਕਰਨ ਫੋਰਨ ਇਹ ਕੰਮ ਨਹੀਂ ਤਾਂ ਪਵੇਗਾ ਪਛੋਤਾਉਣਾ – ਜਾਰੀ ਹੋਇਆ ਅਲਰਟ

ਸਾਵਧਾਨ 30 ਜੂਨ ਤੱਕ ਇਹ ਲੋਕ ਕਰਨ ਫੋਰਨ ਇਹ ਕੰਮ ਨਹੀਂ ਤਾਂ ਪਵੇਗਾ ਪਛੋਤਾਉਣਾ – ਜਾਰੀ ਹੋਇਆ ਅਲਰਟ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਸਾਰੇ ਲੋਕ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕਰਨੀਆਂ ਪੈ ਰਹੀਆਂ ਹਨ। ਉਹਨਾਂ ਦੇ ਕਾਰਨ ਕੰਮਕਾਜ ਠੱਪ ਹੋਣ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਹਨ ਜਿਨ੍ਹਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਵੀ ਮੁ-ਸ਼-ਕਿ-ਲ ਹੋ ਗਿਆ ਹੈ। ਉਥੇ ਹੀ ਲੋਕਾਂ ਵੱਲੋਂ ਮੁਸੀਬਤ ਦੇ ਸਮੇਂ ਲਈ ਕੁਝ ਪੈਸਾ ਇਕੱਠਾ ਕੀਤਾ ਜਾਂਦਾ ਹੈ ਜਿਸ ਨੂੰ ਸੁਰੱਖਿਅਤ ਰੱਖਣ ਲਈ ਬੈਂਕਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਬੈਂਕਾਂ ਵੱਲੋਂ ਵੀ ਆਪਣੇ ਗਾਹਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਬਦਲਾਅ ਅਤੇ ਐਲਾਨ ਕੀਤੇ ਜਾਂਦੇ ਹਨ ਜਿਸ ਦਾ ਫਾਇਦਾ ਗਾਹਕਾਂ ਨੂੰ ਹੋ ਸਕੇ।

ਹੁਣ 30 ਜੂਨ ਤੱਕ ਸਾਰੇ ਲੋਕਾਂ ਨੂੰ ਇਹ ਕੰਮ ਫ਼ੌਰਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਨਹੀਂ ਤਾਂ ਉਸ ਪਿੱਛੋਂ ਮੁਸ਼ਕਲ ਪੈਦਾ ਹੋ ਸਕਦੀ ਹੈ। ਜਿਸ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਵਿੱਚ ਸਭ ਤੋਂ ਵੱਡੀ ਬੈਂਕ ਭਾਰਤੀ ਸਟੇਟ ਬੈਂਕ ਹੈ। ਬੈਂਕ ਵੱਲੋਂ ਗਾਹਕਾਂ ਦੀਆਂ ਸਮੱਸਿਆਵਾਂ ਅਤੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਟਵਿੱਟਰ ਤੋਂ ਕੁਝ ਦਿਨ ਪਹਿਲਾਂ ਹੀ ਕੁਝ ਜਾਣਕਾਰੀ ਸਾਂਝੀ ਕੀਤੀ ਗਈ ਸੀ। ਜਿਸ ਵਿੱਚ ਸਾਰੇ ਗਾਹਕਾਂ ਨੂੰ ਭਵਿੱਖ ਵਿੱਚ ਸੁਰੱਖਿਅਤ ਬੈਂਕ ਸੇਵਾਵਾਂ ਦਾ ਅਨੰਦ ਲੈਣ ਲਈ ਅਤੇ ਅਧਾਰ ਨੂੰ ਲਿੰਕ ਕਰਨਾ ਲਾਜ਼ਮੀ ਕੀਤਾ ਗਿਆ ਸੀ ਜਿਸ ਨੂੰ 30 ਜੂਨ ਤੱਕ ਕੀਤਾ ਜਾ ਸਕਦਾ ਹੈ।

ਉੱਥੇ ਹੀ ਅਗਰ ਕੋਈ ਵੀ 30 ਜੂਨ ਤੋਂ ਬਾਅਦ ਆਧਾਰ ਨੂੰ ਪੈਨ ਨਾਲ ਲਿੰਕ ਨਹੀਂ ਕਰਵਾਉਂਦਾ ਤਾਂ ਸਰਕਾਰ ਵੱਲੋਂ ਇਨਕਮ ਟੈਕਸ ਐਕਟ ਵਿਚ ਜੋੜੇ ਗਏ ਨਵੇਂ ਸੈਕਸ਼ਨ 23H ਤਹਿਤ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।

ਇਸ ਲਈ ਬੈਂਕ ਵੱਲੋਂ ਬਿਨਾਂ ਰੁਕਾਵਟ ਬੈਂਕਿੰਗ ਸੇਵਾਵਾਂ ਦਾ ਆਨੰਦ ਲੈਣ ਲਈ ਆਧਾਰ ਅਤੇ ਪੈਨ ਨੂੰ 30 ਜੂਨ ਤੱਕ ਲਿੰਕ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਐਸਬੀਆਈ ਦੇ ਖਾਸ ਤੌਰ ਤੇ ਗਾਹਕਾਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਪੈਨ ਤੇ ਆਧਾਰ ਨੂੰ ਲਿੰਕ ਕਰ ਲੈਣ ਨਾਲ ਗਾਹਕ ਭਵਿੱਖ ਵਿੱਚ ਕਿਸੇ ਵੀ ਅਸੁਵਿਧਾ ਤੋਂ ਬਚ ਸਕਦੇ ਹਨ।