Home / ਤਾਜਾ ਜਾਣਕਾਰੀ / ਸਿਰਫ ਇਸ ਸ਼ਰਤ ‘ਤੇ ਕੈਪਟਨ ਸਰਕਾਰ ਦੇਵੇਗੀ ਸਮਾਰਟਫੋਨ – ਦੇਖੋ ਅੱਜ ਦੀ ਵੱਡੀ ਖਬਰ

ਸਿਰਫ ਇਸ ਸ਼ਰਤ ‘ਤੇ ਕੈਪਟਨ ਸਰਕਾਰ ਦੇਵੇਗੀ ਸਮਾਰਟਫੋਨ – ਦੇਖੋ ਅੱਜ ਦੀ ਵੱਡੀ ਖਬਰ

ਇਸ ਸ਼ਰਤ’ਤੇ ਕੈਪਟਨ ਸਰਕਾਰ ਦੇਵੇਗੀ ਸਮਾਰਟਫੋਨ

ਚੰਡੀਗਡ਼੍ਹ -ਕੈਪਟਨ ਸਰਕਾਰ ਪਾਰਟੀ ਦੇ ਚੋਣ ਵਾਅਦੇ ਅਨੁਸਾਰ ਨੌਜਵਾਨਾਂ ਨੂੰ ਨਵੇਂ ਸਾਲ ’ਚ ਮੁਫ਼ਤ ਸਮਾਰਟਫੋਨ ਦੇਣ ਦਾ ਕੰਮ ਸ਼ੁਰੂ ਕਰਨ ਜਾ ਰਹੀ ਹੈ ਪਰ ਸ਼ੁਰੂ ਹੋ ਰਹੀ ਇਸ ਯੋਜਨਾ ਦੀ ਖਾਸ ਗੱਲ ਇਹ ਹੈ ਕਿ ਪਹਿਲੇ ਸਾਲ 2019-20 ਦੌਰਾਨ ਸਿਰਫ਼ ਲਡ਼ਕੀਆਂ ਨੂੰ ਸਮਾਰਟਫੋਨ ਦਿੱਤੇ ਜਾਣਗੇ। ਸਮਾਰਟਫੋਨ ਸਕੀਮ ਲਾਗੂ ਕੀਤੇ ਜਾਣ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਦੇ ਯੂਥ ਤੇ ਸਪੋਰਟਸ ਵਿਭਾਗ ਵਲੋਂ ਜਾਰੀ ਹੋ ਚੁੱਕਾ ਹੈ।

ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਪਹਿਲੇ ਸਾਲ ਦੌਰਾਨ ਸ਼ੁਰੂਆਤ ’ਚ 11ਵੀਂ ਤੇ 12ਵੀਂ ’ਚ ਪਡ਼੍ਹ ਰਹੀਆਂ ਲਡ਼ਕੀਆਂ ਨੂੰ ਹੀ ਸਮਾਰਟਫੋਨ ਦਿੱਤੇ ਜਾਣਗੇ। ਨੋਟੀਫਿਕੇਸ਼ਨ ਅਨੁਸਾਰ ਇਸ ਸਕੀਮ ਦਾ ਲਾਭ ਸਰਕਾਰੀ ਸਕੂਲਾਂ ’ਚ ਪਡ਼੍ਹ ਰਹੇ 12ਵੀਂ ਕਲਾਸ ਦੇ ਵਿਦਿਆਰਥੀਆਂ ਤੋਂ ਇਲਾਵਾ ਸਰਕਾਰੀ ਪੋਲੀਟੈਕਨਿਕ ਕਾਲਜ ਤੇ ਆਈ. ਟੀ. ਆਈਜ਼ ’ਚ ਅੰਡਰ ਗ੍ਰੈਜੂਏਟ ਕੋਰਸਾਂ ’ਚ ਆਖਰੀ ਸਾਲ ’ਚ ਪਡ਼੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਮਿਲੇਗਾ। ਇਹ ਸ਼ਰਤ ਵੀ ਰੱਖੀ ਗਈ ਹੈ ਕਿ ਸਮਾਰਟਫੋਨ ਉਨ੍ਹਾਂ ਹੀ ਵਿਦਿਆਰਥੀਆਂ ਨੂੰ ਮਿਲੇਗਾ, ਜਿਨ੍ਹਾਂ ਕੋਲ ਪਹਿਲਾਂ ਕੋਈ ਸਮਾਰਟਫੋਨ ਨਹੀਂ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ’ਚ ਬੇਰੁਜ਼ਗਾਰ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਲੱਖਾਂ ਨੌਜਵਾਨਾਂ ਨੇ ਬਾਕਾਇਦਾ ਫਾਰਮ ਭਰੇ ਸਨ ਪਰ ਹੁਣ ਇਹ ਸਕੀਮ ਸਕੂਲ, ਕਾਲਜ ਤੇ ਆਈ. ਟੀ. ਆਈਜ਼ ਦੇ ਰੈਗੂਲਰ ਵਿਦਿਆਰਥੀਆਂ ਤੱਕ ਸੀਮਤ ਕਰ ਦਿੱਤੀ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |