Home / ਤਾਜਾ ਜਾਣਕਾਰੀ / ਸਿੱਖੀ ਦੇ ਰੰਗ ਵਿੱਚ ਰੰਗੇ ਗਏ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ, ਦਰਬਾਰ ਸਾਹਿਬ ਪਹੁੰਚ ਕੇ ਟੇਕਿਆ ਮੱਥਾ

ਸਿੱਖੀ ਦੇ ਰੰਗ ਵਿੱਚ ਰੰਗੇ ਗਏ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ, ਦਰਬਾਰ ਸਾਹਿਬ ਪਹੁੰਚ ਕੇ ਟੇਕਿਆ ਮੱਥਾ

ਬਾਲੀਵੁੱਡ ਅਦਾਕਾਰ ਆਮਿਰ ਖ਼ਾਨ, ਦਰਬਾਰ ਸਾਹਿਬ ਪਹੁੰਚ ਕੇ

ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖ਼ਾਨ ਨੇ ਅੰਮ੍ਰਿਤਸਰ ਪਹੁੰਚ ਕੇ ਸੱਚ ਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਹੈ । ਇਸ ਦੌਰਾਨ ਉਹਨਾਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦਾ ਆਨੰਦ ਮਾਣਿਆ ਤੇ ਕੁਝ ਸਮਾਂ ਦਰਬਾਰ ਸਾਹਿਬ ਵਿੱਚ ਗੁਜਾਰਿਆ । ਇਸ ਦੌਰਾਨ ਉਹਨਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕ ਤੇ ਉਹਨਾਂ ਦੀ ਟੀਮ ਦੇ ਕੁਝ ਮੈਂਬਰ ਵੀ ਮੌਜੂਦ ਰਹੇ ।

ਆਪਣੀ ਇਸ ਫੇਰੀ ਦੌਰਾਨ ਆਮਿਰ ਖ਼ਾਨ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ, ਪਰ ਉਹਨਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਦੇਖ ਕੇ ਕਾਫੀ ਉਤਸ਼ਾਹਿਤ ਦਿਖਾਈ ਦਿੱਤੇ । ਤੁਹਾਨੂੰ ਦੱਸ ਦਿੰਦੇ ਹਾਂ ਕਿ ਇਨ੍ਹੀਂ ਦਿਨੀਂ ਆਮਿਰ ਖ਼ਾਨ ਨੇ ਰੋਪੜ ਜ਼ਿਲ੍ਹੇ ‘ਚ ਸਤਲੁਜ ਕੰਡੇ ਖੇਤਾਂ ‘ਚ ਡੇਰਾ ਲਾਇਆ ਹੋਇਆ ਹੈ।

ਉਹ ਆਪਣੀ ਫ਼ਿਲਮ ਲਾਲ ਸਿੰਘ ਚੱਡਾ ਦੀ ਸ਼ੂਟਿੰਗ ਦੇ ਸਿਲਸਿਲੇ ਵਿੱਚ ਪੰਜਾਬ ਆਏ ਹੋਏ ਹਨ । ਇਸ ਤੋਂ ਪਹਿਲਾਂ ਉਹ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ ਪਹੁੰਚੇ ਸਨ । ਇਸ ਦੌਰਾਨ ਆਮਿਰ ਖ਼ਾਨ ਪੂਰੀ ਤਰ੍ਹਾਂ ਸਿੱਖ ਲਿਬਾਸ ‘ਚ ਸੀ ਤੇ ਉਨ੍ਹਾਂ ਕੇਸਰੀ ਪੱਗ ਬੰਨ੍ਹੀ ਹੋਈ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |