Home / ਤਾਜਾ ਜਾਣਕਾਰੀ / ਹਾਲਾਤਾਂ ਨੂੰ ਦੇਖਦੇ ਹੋਏ ਹੁਣ ਇਥੋਂ ਵੀ ਹਟਾਈ ਗਈ ਐਤਵਾਰ ਦੀ ਤਾਲਾਬੰਦੀ – ਤਾਜਾ ਵੱਡੀ ਖਬਰ

ਹਾਲਾਤਾਂ ਨੂੰ ਦੇਖਦੇ ਹੋਏ ਹੁਣ ਇਥੋਂ ਵੀ ਹਟਾਈ ਗਈ ਐਤਵਾਰ ਦੀ ਤਾਲਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੀ ਦੂਜੀ ਲਹਿਰ ਨੇ ਜਿਥੇ ਪਿਛਲੇ ਕੁਝ ਸਮੇਂ ਤੋਂ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਮਜਬੂਰ ਕਰ ਦਿੱਤਾ। ਉਥੇ ਹੀ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਨਾਲ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਜਾਣ ਕਾਰਨ ਇਹ ਪਰਿਵਾਰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਦੇ ਕਾਰਨ ਹੀ ਸਰਕਾਰ ਵੱਲੋਂ ਲਾਗੂ ਕੀਤੀਆ ਗਈਆਂ ਪਾਬੰਦੀਆਂ ਵਿੱਚ ਹੌਲੀ ਹੌਲੀ ਛੋਟ ਦਿੱਤੀ ਜਾ ਰਹੀ ਹੈ। ਤਾਂ ਜੋ ਲੋਕਾਂ ਦੀ ਜ਼ਿੰਦਗੀ ਵਿੱਚ ਆਈ ਇਸ ਖੜੋਤ ਨੂੰ ਖ਼ਤਮ ਕੀਤਾ ਜਾ ਸਕੇ ਤੇ ਲੋਕਾਂ ਦੀ ਜ਼ਿੰਦਗੀ ਪਹਿਲਾਂ ਵਾਂਗ ਆਮ ਹੋ ਸਕੇ।

ਇਸ ਲਈ ਹੀ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ। ਹੁਣ ਹਾਲਾਤਾਂ ਨੂੰ ਦੇਖਦੇ ਹੋਏ ਇਥੋਂ ਵੀ ਹਟਾਈ ਗਈ ਐਤਵਾਰ ਦੀ ਤਾਲਾਬੰਦੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਕਰੋਨਾ ਕੇਸਾਂ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਬਹੁਤ ਸਾਰੀਆਂ ਹਦਾਇਤਾਂ ਵਿੱਚ ਛੋਟ ਦਿੱਤੀ ਗਈ ਹੈ। ਜਿਸ ਨਾਲ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ਤੇ ਆ ਰਹੀ ਹੈ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਹਦਾਇਤਾਂ ਲਾਗੂ ਕਰਨ ਅਤੇ ਉਨ੍ਹਾਂ ਵਿੱਚ ਕਟੌਤੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਕਿਹਾ ਹੈ ਕਿ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੀ ਐਤਵਾਰ ਦੀ ਤਾਲਾਬੰਦੀ ਨੂੰ ਖਤਮ ਕੀਤੇ ਜਾਣ ਦੇ ਆਦੇਸ਼ ਦਿਤੇ ਗਏ ਹਨ। ਹੁਣ ਚੰਡੀਗੜ੍ਹ ਦੇ ਵਿੱਚ ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00 ਵਜੇ ਤੱਕ ਜਾਰੀ ਰਹੇਗਾ ।

ਉਥੇ ਹੀ ਕਰੋਨਾ ਦੇ ਕਾਰਨ ਕਾਫੀ ਸਮੇਂ ਤੋਂ ਬੰਦ ਕੀਤੀ ਗਈ ਸੁਖਨਾ ਝੀਲ ਨੂੰ ਵੀ ਸੈਲਾਨੀਆਂ ਦੇ ਲਈ ਦੁਬਾਰਾ ਐਤਵਾਰ ਸਵੇਰੇ 5:00 ਵਜੇ ਤੋਂ ਸਵੇਰੇ 9 ਵਜੇ ਅਤੇ ਸ਼ਾਮ 6:00 ਵਜੇ ਤੋਂ 8:00 ਵਜੇ ਤੱਕ ਖੋਲ੍ਹਿਆ ਜਾਵੇਗਾ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਇਹਨਾਂ ਛੋਟਾਂ ਕਾਰਨ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।