Home / ਤਾਜਾ ਜਾਣਕਾਰੀ / ਹੁਣੇ ਹੁਣੇ ਉਡਣੇ ਸਿੱਖ ਨਾਮ ਨਾਲ ਮਸ਼ਹੂਰ ਵਿਸ਼ਵ ਪ੍ਰਸਿੱਧ ਖਿਡਾਰੀ ਮਿਲਖਾ ਸਿੰਘ ਦੀ ਹੋਈ ਮੌਤ

ਹੁਣੇ ਹੁਣੇ ਉਡਣੇ ਸਿੱਖ ਨਾਮ ਨਾਲ ਮਸ਼ਹੂਰ ਵਿਸ਼ਵ ਪ੍ਰਸਿੱਧ ਖਿਡਾਰੀ ਮਿਲਖਾ ਸਿੰਘ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਇਸ ਦਾ ਸ਼ਿਕਾਰ ਹੋਏ ਹਨ। ਕਰੋਨਾ ਦੀ ਦੂਜੀ ਲਹਿਰ ਨੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਵੀ ਆਪਣੀ ਲਪੇਟ ਵਿੱਚ ਲਿਆ ਹੈ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਗੱਲ ਕੀਤੀ ਜਾਵੇ ਰਾਜਨੀਤਿਕ ਜਗਤ, ਖੇਡ-ਜਗਤ, ਫਿਲਮੀ ਜਗਤ, ਧਾਰਮਿਕ ਜਗਤ, ਸਾਹਿਤਕ ਜਗਤ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਜਿਨ੍ਹਾਂ ਵੱਲੋਂ ਹਿੰਮਤ ਅਤੇ ਦਲੇਰੀ ਸਦਕਾ ਕੁਝ ਸਖਸ਼ੀਅਤਾਂ ਨੇ ਕਰੋਨਾ ਨੂੰ ਮਾਤ ਦੇ ਦਿੱਤੀ ਹੈ।

ਉੱਥੇ ਹੀ ਬਹੁਤ ਸਾਰੀਆਂ ਜਿੰਦਗੀਆਂ ਇਸ ਕਰੋਨਾ ਦੇ ਹੱਥੋਂ ਹਾਰ ਗਈਆਂ ਹਨ। ਜਿਨ੍ਹਾਂ ਦੀ ਕਮੀ ਇਸ ਸੰਸਾਰ ਵਿਚ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਦੀਆਂ ਮਹਾਨ ਸਖਸ਼ੀਅਤਾਂ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਵਿਸ਼ਵ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਉਹ ਵੀ ਕਈ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੌਰ ਵਿਚੋਂ ਗੁਜ਼ਰ ਰਹੀਆਂ ਹਨ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸਾਂ ਵੀ ਕੀਤੀਆਂ ਜਾ ਰਹੀਆਂ ਹਨ।

ਹੁਣ ਹਸਪਤਾਲ ਵਿਚ ਮਸਹੂਰ ਖਿਡਾਰੀ ਮਿਲਖਾ ਸਿੰਘ ਬਾਰੇ ਮਾੜੀ ਖਬਰ ਸਾਹਮਣੇ ਆਈ ਹੈ। ਵਿਸ਼ਵ ਵਿੱਚ ਉਡਣਾ ਸਿੱਖ ਦੇ ਨਾਮ ਨਾਲ ਮਸ਼ਹੂਰ ਹੋਏ ਪਦਮ ਸ੍ਰੀ ਮਿਲਖਾ ਸਿੰਘ ਦੀ ਸਿਹਤ ਪਿਛਲੇ ਦਿਨੀਂ ਕੋਰੋਨਾ ਕਾਰਨ ਅਚਾਨਕ ਖਰਾਬ ਹੋਣ ਤੇ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਜਿੱਥੇ ਉਨ੍ਹਾਂ ਦੀ ਕਰੋਨਾ ਰਿਪੋਰਟ ਨੈਗਟਿਵ ਆਉਣ ਤੇ ਆਈਸੀਯੂ ਵਿੱਚੋ ਬਾਹਰ ਸ਼ਿਫਟ ਕਰ ਦਿੱਤਾ ਗਿਆ ਸੀ।ਪਰ ਅੱਜ ਅਚਾਨਕ ਉਹਨਾਂ ਦੀ ਸਿਹਤ ਖਰਾਬ ਹੋ ਗਈ ਸੀ ਅਤੇ ਹੁਣੇ ਹੁਣੇ ਉਹਨਾਂ ਦੀ ਮੌਤ ਹੋ ਗਈ ਹੈ। ਉਹਨਾਂ ਦੀ ਅਚਾਨਕ ਹੋਈ ਮੌਤ ਤੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਉਹਨਾਂ ਦੇ ਚਾਹੁਣ ਵਾਲਿਆਂ ਵਲੋਂ ਉਹਨਾਂ ਨੂੰ ਯਾਦ ਕੀੱਤਾ ਜਾ ਰਿਹਾ ਹੈ।