Home / ਤਾਜਾ ਜਾਣਕਾਰੀ / ਹੁਣੇ ਹੁਣੇ ਕਿਸਾਨਾਂ ਨੇ ਕਰਤਾ ਦਿਲੀ ਚ ਇਹ ਵੱਡਾ ਐਲਾਨ, ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ

ਹੁਣੇ ਹੁਣੇ ਕਿਸਾਨਾਂ ਨੇ ਕਰਤਾ ਦਿਲੀ ਚ ਇਹ ਵੱਡਾ ਐਲਾਨ, ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ

ਆਈ ਤਾਜਾ ਵੱਡੀ ਖਬਰ

ਹੁਣ ਕਿਸਾਨ ਦਿੱਲੀ ਵਿਚ ਪਹੁੰਚ ਕੇ ਸੰਘਰਸ਼ ਕਰ ਰਹੇ ਹਨ ਪਰ। ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ 26 ਤੇ 27 ਨਵੰਬਰ ਨੂੰ ਦਿੱਲੀ ਵਿੱਚ ਧਰਨੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਸੀ। 25 ਤਰੀਕ ਨੂੰ ਕਿਸਾਨਾਂ ਦੇ ਕਾਫ਼ਲੇ ਪੰਜਾਬ ਤੋਂ ਚੱਲ ਪਏ ਸਨ। ਜਿਨ੍ਹਾਂ ਨੂੰ ਦਿੱਲੀ ਪਹੁੰਚਣ ਤਕ ਹਰਿਆਣਾ ਤੇ ਦਿੱਲੀ ਪੁਲਿਸ ਦੀਆਂ ਰੋਕਾਂ ਦਾ ਸਾਹਮਣਾ ਕਰਨਾ ਪਿਆ। ਕੇਂਦਰ ਸਰਕਾਰ ਦੇ ਹੁਕਮਾਂ ਤੇ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲੇ ਦਾਗੇ ਗਏ ਅਤੇ ਪਾਣੀ ਦੀ ਬੁਛਾੜ ਕੀਤੀ ਗਈ।

ਇਸ ਸਭ ਦੇ ਬਾਵਜੂਦ ਵੀ ਕਿਸਾਨਾਂ ਨੇ ਆਖਿਰ ਦਿੱਲੀ ਵਿੱਚ ਐਂਟਰੀ ਕਰ ਹੀ ਦਿਤੀ। ਹੁਣ ਕਿਸਾਨ ਦਿੱਲੀ ਦੇ ਵਿੱਚ ਬਾਰਡਰ ਤੇ ਇਕੱਠੇ ਹੋ ਕੇ ਮੋਰਚੇ ਤੇ ਬੈਠ ਗਏ ਹਨ। ਜਿੱਥੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਦੇ ਰਸਤੇ ਨੂੰ ਜਾਮ ਲਗਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਗਈ ਸੀ। ਪਰ ਕਿਸਾਨਾਂ ਵੱਲੋਂ ਸੜਕ ਤੇ ਹੀ ਧਰਨਾ ਦੇਣ ਨੂੰ ਪਹਿਲ ਦਿੱਤੀ ਗਈ ਹੈ।

ਜਿਸ ਨਾਲ ਕੇਂਦਰ ਸਰਕਾਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪੰਜਾਬ ਦੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਧਰਨੇ ਤੇ ਬੈਠੇ ਰਹਿਣਗੇ। ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ। ਕਿਸਾਨ ਇਸ ਵੇਲੇ ਸਿੰਘੂ ਬਾਰਡਰ ਤੇ ਹੀ ਡਟੇ ਹੋਏ ਹਨ। ਜਿਸ ਕਾਰਨ ਬਾਰਡਰ ਤੇ ਸਖਤ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਉਥੇ ਹੀ ਕਿਸਾਨਾਂ ਨੇ ਹੁਣ ਦਿੱਲੀ ਦੇ ਵਿਚ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ।

ਜਿਸ ਕਾਰਨ ਕੇਂਦਰ ਸਰਕਾਰ ਨੂੰ ਹੋਰ ਚਿੰਤਾ ਹੋ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਆਪਣੀ ਮੀਟਿੰਗ ਕਰਦੇ ਹੋਏ,ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਹੋਏ ਸੱਦੇ ਨੂੰ ਠੁਕਰਾ ਦਿੱਤਾ ਹੈ। ਕੱਲ੍ਹ ਲਈ ਗ੍ਰਹਿ ਮੰਤਰੀ ਨਾਲ ਮੁਲਾਕਾਤ ਲਈ ਕਿਸਾਨ ਜਥੇਬੰਧੀਆ ਨੂੰ ਸੱਦਾ ਭੇਜਿਆ ਗਿਆ ਸੀ। ਕਿਸਾਨ ਜਥੇਬੰਦੀਆ ਨੇ ਆਪਸ ਵਿਚ ਸਲਾਹ ਮਸ਼ਵਰਾ ਕਰਕੇ ਇਸ ਲਈ ਇਸ ਮੀਟਿੰਗ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਕਿਉਂਕਿ ਕੇਂਦਰ ਸਰਕਾਰ ਨੇ ਗੱਲਬਾਤ ਕਰਨ ਲਈ ਸ਼ਰਤਾਂ ਰੱਖ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਅਗਰ ਕੇਂਦਰ ਸਰਕਾਰ ਬਿਨਾਂ ਸ਼ਰਤਾਂ ਤੋਂ ਕਿਸਾਨਾਂ ਨੂੰ ਮਿਲਣ ਲਈ ਸੱਦਾ ਦਿੰਦੀ ਹੈ ਤਾਂ ਅਸੀਂ ਉਸ ਮੀਟਿੰਗ ਵਿੱਚ ਸ਼ਾਮਲ ਹੋਵਾਗੇ।