Home / ਤਾਜਾ ਜਾਣਕਾਰੀ / ਹੁਣੇ ਹੁਣੇ ਜੇਲ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਆਈ ਵੱਡੀ ਖਬਰ ਕਰਤਾ ਐਲਾਨ 11 ਜਨਵਰੀ ਨੂੰ ਭਾਈ ਰਾਜੋਆਣਾ

ਹੁਣੇ ਹੁਣੇ ਜੇਲ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਆਈ ਵੱਡੀ ਖਬਰ ਕਰਤਾ ਐਲਾਨ 11 ਜਨਵਰੀ ਨੂੰ ਭਾਈ ਰਾਜੋਆਣਾ

ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਆਈ ਵੱਡੀ ਖਬਰ

ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕ ਤ ਲ ਮਾਮਲੇ ‘ਚ ਸ ਜ਼ਾ ਯਾ ਫਤਾ ਬਲਵੰਤ ਸਿੰਘ ਰਾ ਜੋ ਆਣਾ 11 ਜਨਵਰੀ ਤੋਂ ਭੁੱਖ-ਹੜਤਾਲ ‘ਤੇ ਬੈਠ ਜਾਣਗੇ। ਇਹ ਭੁੱਖ-ਹੜਤਾਲ ਰਾਸ਼ਟਰਪਤੀ ਕੋਲ ਪਿਛਲੇ 8 ਸਾਲਾਂ ਤੋਂ ਪੈਂਡਿੰਗ ਪਈ ਅਪੀਲ ਦੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਰਾ ਜੋ ਆਣਾ ਦੀ ਭੈਣ ਕਮਲਦੀਪ ਕੌਰ ਨੇ ਦੱਸਿਆ ਕਿ ਰਾ ਜੋ ਆਣਾ ਪਹਿਲਾਂ ਵੀ 2 ਵਾਰ ਭੁੱਖ-ਹੜਤਾਲ ਕਰ ਚੁੱਕੇ ਹਨ। ਰਾਜੋਆਣਾ ਨੇ ਭੁੱਖ-ਹੜਤਾਲ ਦਾ ਐਲਾਨ ਆਪਣੀ ਭੈਣ ਨੂੰ ਲਿਖੇ ਇਕ ਪੱਤਰ ‘ਚ ਕੀਤਾ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਉਹ ਸਿੱਖ ਮਸਲਿਆਂ ਨੂੰ ਲੈ ਕੇ ਦੁਬਾਰਾ ਭੁੱ ਖ-ਹੜਤਾਲ ‘ਤੇ ਬੈਠਣਗੇ।

ਕਮਲਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਸਬੰਧੀ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਕੋਈ ਵੀ ਸੰਜੀਦਗੀ ਨਹੀਂ ਦਿਖਾ ਰਿਹਾ, ਜਿਸ ਕਾਰਨ ਮਜਬੂਰਨ ਉਸ ਨੂੰ ਭੁੱਖ-ਹੜਤਾਲ ‘ਤੇ ਬੈਠਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਰਹੇ ਕਿਰਪਾਲ ਸਿੰਘ ਬਡੂੰਗਰ ਅਤੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਉਨ੍ਹਾਂ ਨੂੰ ਦੋ ਵਾਰੀ ਲਿਖਤੀ ਭਰੋਸਾ ਦੇ ਚੁੱਕੇ ਹਨ ਪਰ ਭੁੱਖ-ਹੜਤਾਲ ਖਤਮ ਕਰਨ ਤੋਂ ਬਾਅਦ ਕੋਈ ਕਾਰਵਾਈ ਨਹੀਂ ਹੁੰਦੀ।

ਰਾਜੋਆਣਾ ਦੀ ਭੈਣ ਨੇ ਕਿਹਾ ਕਿ ਨਾ ਹੀ ਉਨ੍ਹਾਂ ਨੂੰ ਕੋਈ ਸੀਨੀਅਰ ਵਕੀਲ ਮੁਹੱਈਆ ਕਰਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ।ਕਮਲਜੀਤ ਕੌਰ ਨੇ ਕਿਹਾ ਕਿ ਗ੍ਰਹਿ ਮੰਤਰੀ ਨਾਲ ਵੀ ਉਨ੍ਹਾਂ ਦੀ ਮੁਲਾਕਾਤ ਨਹੀਂ ਕਰਵਾਈ ਜਾ ਰਹੀ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ