Home / ਤਾਜਾ ਜਾਣਕਾਰੀ / ਹੁਣੇ ਹੁਣੇ ਟਿਕਰੀ ਬਾਡਰ ਤੋਂ ਆਈ ਮਾੜੀ ਖਬਰ ਸੁਣ ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ

ਹੁਣੇ ਹੁਣੇ ਟਿਕਰੀ ਬਾਡਰ ਤੋਂ ਆਈ ਮਾੜੀ ਖਬਰ ਸੁਣ ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਨਵੇ ਸੋਧ ਕੀਤੇ ਗਏ ਖੇਤੀ ਕਾਨੂੰਨ ਲਿਆਂਦੇ ਗਏ ਹਨ। ਉਸ ਸਮੇਂ ਤੋਂ ਹੀ ਭਾਰਤ ਦੇ ਸਭ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਵੱਲੋਂ ਇਹ ਸੰਘਰਸ਼ ਪਹਿਲਾਂ ਸੂਬਾ ਪੱਧਰੀ ਕੀਤੇ ਜਾ ਰਹੇ ਸਨ। ਉਸ ਤੋਂ ਬਾਅਦ 26 ਨਵੰਬਰ ਤੋਂ ਇਹ ਕਿਸਾਨੀ ਸੰਘਰਸ਼ ਦਿੱਲੀ ਦੀਆਂ ਬਰੂਹਾਂ ਤੇ ਸ਼ੁਰੂ ਕੀਤਾ ਗਿਆ ਸੀ। ਜਿੱਥੇ ਇਹ ਅੰਦੋਲਨ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਉਥੇ ਹੀ ਇਸ ਖੇਤੀ ਸੰਘਰਸ਼ ਨਾਲ ਸ਼ੁਰੂ ਹੋਈਆਂ ਮੰ-ਦ-ਭਾ-ਗੀ-ਆਂ ਖਬਰਾਂ ਦੀ ਗਿਣਤੀ ਵੀ ਦਿਨ ਬ ਦਿਨ ਵਧਦੀ ਜਾ ਰਹੀ ਹੈ।

ਆਏ ਦਿਨ ਹੀ ਸਾਹਮਣੇ ਆਈ ਅਜਿਹੀ ਹੀ ਮੰ-ਦ-ਭਾ-ਗੀ ਘਟਨਾ ਸਭ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ। ਹੁਣ ਇਕ ਵਾਰ ਫਿਰ ਟਿਕਰੀ ਬਾਰਡਰ ਤੋਂ ਇਕ ਮੰ-ਦ-ਭਾ-ਗੀ ਆਈ ਖਬਰ ਨੇ ਫਿਰ ਤੂੰ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਟਿਕਰੀ ਬਾਰਡਰ ਉੱਪਰ ਅੱਜ ਇਕ ਹੋਰ ਕਿਸਾਨ ਸ਼-ਹੀ-ਦ ਹੋ ਗਿਆ ਹੈ। ਟਿਕਰੀ ਬਾਰਡਰ ਤੇ ਕਿਸਾਨ ਜਗੀਰ ਸਿੰਘ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਵਿੱਚ ਸ਼ਾਮਲ ਸੀ। ਜੋ ਕੁਝ ਦਿਨ ਪਹਿਲਾਂ ਬੀਮਾਰ ਹੋ ਗਿਆ ਸੀ ਅਤੇ ਅੱਜ ਉਸ ਨੇ ਦਮ ਤੋੜ ਦਿੱਤਾ ਹੈ। ਇਸ ਕਿਸਾਨੀ ਸੰਘਰਸ਼ ਵਿਚ ਹੁਣ ਤੱਕ 60 ਤੋਂ ਵਧੇਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ।

ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਇਸ ਕਿਸਾਨੀ ਸੰਘਰਸ਼ ਵਿਚ ਸ਼-ਹੀ-ਦ ਹੋਏ ਕਿਸਾਨਾਂ ਦੇ ਪਰਿਵਾਰਾਂ ਵਿਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਰੋਜ਼ ਹੀ ਅਜਿਹੀਆਂ ਦੁੱਖ ਭਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਫਿਰ ਵੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਉਪਰ ਫੈਸਲਾ ਨਹੀਂ ਲਿਆ ਜਾ ਰਿਹਾ। ਅੱਜ ਟਿਕਰੀ ਬਾਰਡਰ ਉੱਪਰ ਸ਼-ਹੀ-ਦ ਹੋਏ ਕਿਸਾਨ ਦੀ ਪਹਿਚਾਣ ਜਗੀਰ ਸਿੰਘ,

ਪਿੰਡ ਛਾਜਲੀ, ਜਿਲਾ ਸੰਗਰੂਰ ਵਜੋਂ ਹੋਈ ਹੈ ਮ੍ਰਿਤਕ ਕਿਸਾਨ ਜਗੀਰ ਸਿੰਘ 68 ਵਰ੍ਹਿਆਂ ਦਾ ਸੀ। ਅੱਜ ਕਿਸਾਨ ਜਥੇ ਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਨਵੇਂ ਦੌਰ ਦੀ ਗਲ ਬਾਤ ਹੋਣ ਜਾ ਰਹੀ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਕੜਾਕੇ ਦੀ ਠੰਢ ਵਿਚ ਜਾਰੀ ਸੰਘਰਸ਼ ਅੱਜ 51 ਵੇਂ ਦਿਨ ਵੀ ਨਿਰੰਤਰ ਜਾਰੀ ਹੈ।