Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਇਥੇ ਸ਼ਨੀਚਰਵਾਰ ਅਤੇ ਐਤਵਾਰ ਬਾਰੇ ਹੋ ਗਿਆ ਇਹ ਹੁਕਮ

ਹੁਣੇ ਹੁਣੇ ਪੰਜਾਬ ਚ ਇਥੇ ਸ਼ਨੀਚਰਵਾਰ ਅਤੇ ਐਤਵਾਰ ਬਾਰੇ ਹੋ ਗਿਆ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆ ਜਾ ਰਹੀਆ ਹਨ ਉਥੇ ਹੀ ਸਰਕਾਰ ਵੱਲੋਂ ਆਪਣੇ ਕੀਤੇ ਹੋਏ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਜਿਸ ਸਦਕਾ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕੀਤੀ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਆਏ ਦਿਨ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਖੁਸ਼ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹੀ ਬਹੁਤ ਸਾਰੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ,ਤਾਂ ਜੋ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।

ਹੁਣ ਪੰਜਾਬ ਵਿੱਚ ਇੱਥੇ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੰਮ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਾਰੇ ਪਟਵਾਰੀਆਂ ਅਤੇ ਕਾਨੂੰਨਗੋ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 45 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉੱਥੇ ਹੀ ਕੰਮ ਠੱਪ ਹੋ ਜਾਣ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਪਟਵਾਰੀਆਂ ਅਤੇ ਕਾਨੂੰਨਗੋ ਵੱਲੋ ਆਪਣੀ ਹੜਤਾਲ ਨੂੰ ਜਾਰੀ ਰੱਖਿਆ ਗਿਆ ਸੀ, ਉਥੇ ਹੀ ਤਹਿਸੀਲਦਾਰ ਵੱਲੋਂ ਅੱਜ ਇਨ੍ਹਾਂ ਪਟਵਾਰੀਆਂ ਅਤੇ ਕਾਨੂੰਨਗੋ ਦੀ ਹੜਤਾਲ ਖਤਮ ਹੋਣ ਤੇ ਕੁਝ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ।

ਗੁਰਦਾਸਪੁਰ ਜ਼ਿਲ੍ਹੇ ਦੇ ਤਹਿਸੀਲਦਾਰ ਅਰਵਿੰਦ ਸਲਵਾਨ ਨੇ ਜਾਰੀ ਕੀਤੇ ਗਏ ਨਿਰਦੇਸ਼ਾਂ ਵਿਚ ਆਦੇਸ਼ ਦਿੱਤਾ ਹੈ ਕਿ ਸਾਰੇ ਪਟਵਾਰੀਆਂ ਅਤੇ ਕਾਨੂੰਨਗੋ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਲਗਾਤਾਰ ਦਫਤਰਾਂ ਵਿੱਚ ਬੈਠ ਕੇ ਕੰਮ ਕੀਤਾ ਜਾਵੇਗਾ। ਕਿਉਂਕਿ ਪਿਛਲੇ 45 ਦਿਨਾਂ ਦੌਰਾਨ ਹੜਤਾਲ ਤੇ ਜਾਣ ਕਾਰਨ ਬਹੁਤ ਸਾਰੇ ਲੋਕਾਂ ਦੇ ਕੰਮ ਰੁਕ ਗਏ ਸਨ।

ਉੱਥੇ ਹੀ ਹੁਣ ਇਹਨਾਂ ਵੱਲੋਂ ਪੈਂਡਿੰਗ ਪਏ ਕੰਮਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੀਤਾ ਜਾਵੇਗਾ। ਜਿੱਥੇ ਪਟਵਾਰੀਆਂ ਵੱਲੋਂ ਚਾਰਜ ਤੋਂ ਇਲਾਵਾ ਐਡੀਸ਼ਨਲ ਚਾਰਜ ਦਾ ਕੰਮ ਵੀ ਹੜਤਾਲ ਕਾਰਨ ਨਹੀਂ ਕੀਤਾ ਜਾ ਰਿਹਾ ਸੀ। ਉਹ ਹੁਣ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਉੱਥੇ ਹੀ ਪੈਂਡਿੰਗ ਪਏ ਸਾਰੇ ਕੰਮ ਤੁਰੰਤ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।