ਪੰਜਾਬ ਲਈ ਆਈ ਮੌਸਮ ਦੀ ਇਹ ਵੱਡੀ ਚੇਤਾਵਨੀ
ਗਣਤੰਤਰ ਦਿਵਸ ਮੌਕੇ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸੋਮਵਾਰ ਨੂੰ ਸੂਬੇ ‘ਚ ਕਈ ਥਾਈਂ ਮੀਂਹ ਵੀ ਪੈ ਸਕਦਾ ਹੈ। ਇਹ ਭਵਿੱਖ-ਬਾਣੀ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ। ਆਉਂਦੇ ਸੋਮਵਾਰ ਤੋਂ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ ‘ਚ ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਦਿਨ ਦੇ ਤਾਪਮਾਨ ਅਤੇ ਰਾਤ ਦੇ ਤਾਪਮਾਨ ਵਿਚ ਹੋਰ ਵੀ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਸੂਬਾ ਵਾਸੀਆਂ ਨੂੰ ਜਨਵਰੀ ਮਹੀਨੇ ਦੇ ਅਖੀਰ ਤੱਕ ਠੰਡ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੇਗੀ।
ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਐਤਵਾਰ ਨੂੰ ਗਣਤੰਤਰ ਦਿਹਾੜੇ ਮੌਕੇ ਸੰਘਣੀ ਧੁੰਦ ਪੈਣ ਦੇ ਆਸਾਰ ਹਨ, ਜਦਕਿ ਦੂਜੇ ਪਾਸੇ ਸੋਮਵਾਰ ਤੋਂ ਲੈ ਕੇ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ ਜਿਸ ਨਾਲ ਘੱਟੋ-ਘੱਟ ਪਾਰੇ ਵਿਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਸੂਬਾ ਵਾਸੀਆਂ ਨੂੰ ਸਵੇਰੇ ਅਤੇ ਸ਼ਾਮ ਵੇਲੇ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੀਂਹ ਪੈਣ ਤੋਂ ਬਾਅਦ ਮੌਸਮ ਬਹੁਤਾ ਸਾਫ ਹੋਣ ਦੀ
ਉਮੀਦ ਨਹੀਂ ਹੈ, ਠੰਢ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਧੁੰਦ ਤੇ ਕੋਹਰੇ ‘ਚ ਵੀ ਵਾਧਾ ਹੋਵੇਗਾ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ
ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
