Home / ਤਾਜਾ ਜਾਣਕਾਰੀ / ਹੁਣੇ-ਹੁਣੇ ਪੰਜਾਬ ਸਰਕਾਰ ਵੱਲੋਂ ਸਾਲ 2020 ਲਈ ਛੁੱਟੀਆਂ ਦੀ ਲਿਸਟ ਜਾਰੀ ਦੇਖੋ

ਹੁਣੇ-ਹੁਣੇ ਪੰਜਾਬ ਸਰਕਾਰ ਵੱਲੋਂ ਸਾਲ 2020 ਲਈ ਛੁੱਟੀਆਂ ਦੀ ਲਿਸਟ ਜਾਰੀ ਦੇਖੋ

ਸਾਲ 2020 ਲਈ ਛੁੱਟੀਆਂ ਦੀ ਲਿਸਟ ਜਾਰੀ

ਹੁਣੇ-ਹੁਣੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ 2020 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ। ਪੰਜਾਬ ਸਰਕਾਰ ਨੇ 2020 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਲੰਡਰ ਸਾਲ-2020 ਦੌਰਾਨ ਪੰਜਾਬ ਸਰਕਾਰ ਦੀਆਂ ਹੇਠ ਲਿਖੀ ਅਨੁਸੂਚੀ ਵਾਲੀਆਂ ਗਜ਼ਟਿਡ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅੱਜ ਸਾਲ 2020 ਲਈ ਗਜ਼ਟਿਡ ਛੁੱਟੀਆਂ ਤੇ 33 ਸੀਮਤ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਉੱਧਰ ਦੂਜੇ ਪ੍ਰਾਪਤ ਜਾਣਕਾਰੀ ਅਨੁਸਾਰ ਧੁੰਦ ਤੇ ਖ਼ਰਾਬ ਮੌਸਮ ਕਾਰਨ ਜ਼ਿਲ੍ਹਾ ਮੋਹਾਲੀ ਦੇ ਸਕੂਲਾਂ ਦਾ ਬਦਲਿਆ ਸਮਾਂ,ਮੋਹਾਲੀ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਵਿੱਚ ਪੈਂਦੇ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਡਿਪਟੀ ਕਮਿਸ਼ਨਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਧੁੰਦ ਵਧਣ ਕਾਰਨ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਹੁਣ ਜ਼ਿਲੇ ਵਿੱਚ ਪੈਂਦੇ ਸਕੂਲ ਸਵੇਰੇ 10 ਵਜੇ ਖੁੱਲਣਗੇ ਅਤੇ ਬਾਅਦ ਦੁਪਹਿਰ 3:00 ਵਜੇ ਬੰਦ ਹੋਣਗੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ, ਜੋ 6 ਜਨਵਰੀ 2020 ਤੱਕ ਲਾਗੂ ਰਹਿਣਗੇ।ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਹੋ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡਾਇਰੈਕਟਰ ਸਿੱਖਿਆ ਵਿਭਾਗ(ਸੈ: ਸਿ) ਪੰਜਾਬ ਸੁਖਜੀਤ ਪਾਲ ਸਿੰਘ(ਪੀਸੀਐਸ) ਵੱਲੋਂ ਜਾਰੀ ਲੈਟਰ ਕੀਤਾ ਹੈ।ਜਿਸ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ, ਜੋ ਕਿ 24 ਦਸਬੰਰ ਤੋਂ ਲ਼ੈ ਕੇ 15 ਜਨਵਰੀ ਤੱਕ ਲਈ ਹੈ। ਜਿਸ ਵਿੱਚ ਪ੍ਰਾਈਮਰੀ ਸਕੂਲਾਂ ਦਾ ਸਵੇਰੇ 10 ਤੋਂ ਤਿੰਨ ਤੇ ਮਿਡਲ, ਹਾਈ ਤੇ ਸੀਨੀਅਰ ਸਕੈਂਡਰੀ ਦਾ 10 ਤੋਂ ਸ਼ਾਮ 4 ਕਰ ਦਿੱਤਾ ਗਿਆ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।