Home / ਤਾਜਾ ਜਾਣਕਾਰੀ / ਹੁਣੇ ਹੁਣੇ ਬੋਲੀਵੁਡ ਦੇ ਚੋਟੀ ਦੇ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਮੌਤ – ਛਾਇਆ ਸੋਗ

ਹੁਣੇ ਹੁਣੇ ਬੋਲੀਵੁਡ ਦੇ ਚੋਟੀ ਦੇ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਮੌਤ – ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਹਰ ਰੋਜ਼ ਹੋਣ ਵਾਲੀਆਂ ਦੁਖਦਾਈ ਖਬਰਾਂ ਦਾ ਸਿਲਸਿਲਾ ਪਤਾ ਨਹੀਂ ਕਦ ਖਤਮ ਹੋਵੇਗਾ। ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਵੀ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਦੇਸ਼ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ।

ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਇਹਨਾ 3 ਮਹੀਨੇ ਦੇ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਹੁਣ ਬਾਲੀਵੁੱਡ ਦੇ ਚੋਟੀ ਦੇ ਇਸ ਮਸ਼ਹੂਰ ਅਦਾਕਾਰ ਦੇ ਘਰ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਫਿਲਮੀ ਜਗਤ ਵਿਚ ਆਪਣੀ ਅਦਾਕਾਰੀ ਨਾਲ ਵੱਖਰੀ ਪਹਿਚਾਣ ਬਣਾਉਣ ਵਾਲੇ ਅਭਿਨੇਤਾ ਕਾਦਰ ਖਾਨ ਦੇ ਸਭ ਤੋਂ ਵੱਡੇ ਬੇਟੇ ਅਬਦੁਲ ਕੁਦੂਸ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਮਰਹੂਮ ਫਿਲਮ ਅਭਿਨੇਤਾ ਕਾਦਰ ਖਾਨ ਦਾ ਦੇਹਾਂਤ ਵੀ 2018 ਵਿੱਚ ਕੈਨੇਡਾ ਵਿੱਚ ਹੋ ਗਿਆ ਸੀ। ਜਿੱਥੇ ਉਹ ਆਪਣੇ ਬੇਟੇ ਕੋਲ ਰਹਿ ਰਹੇ ਸਨ। ਤੇ ਹੁਣ ਉਨ੍ਹਾਂ ਦੇ ਕੈਨੇਡਾ ਰਹਿੰਦੇ ਬੇਟੇ ਦਾ ਵੀ ਦਿਹਾਂਤ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਅਬਦੁਲ ਕੈਨੇਡਾ ਦੇ ਵਿਚ ਏਅਰ ਪੋਰਟ ਤੇ ਸਕਿਉਰਿਟੀ ਅਫਸਰ ਦੇ ਤੌਰ ਤੇ ਸੇਵਾ ਨਿਭਾ ਰਹੇ ਸਨ। ਅਬਦੁਲ ਦਾ ਪਰਿਵਾਰ ਵੀ ਕੈਨੇਡਾ ਵਿੱਚ ਹੀ ਰਹਿੰਦਾ ਹੈ। ਕਾਦਰ ਖਾਨ ਦਾ ਛੋਟਾ ਬੇਟਾ ਵੀ ਕਾਫੀ ਸਮਾਂ ਕੈਨੇਡਾ ਵਿੱਚ ਅਬਦੁਲ

ਦੇ ਪਰਵਾਰ ਕੋਲ ਰਿਹਾ ਹੈ , ਜਿਥੋਂ ਉਸ ਨੇ ਡਾਇਰੈਕਸ਼ਨ, ਐਡੀਟਿੰਗ ਅਤੇ ਗ੍ਰਾਫਿਕ ਡਿਜ਼ਾਈਨਿੰਗ ਦੀ ਪੜ੍ਹਾਈ ਕੀਤੀ ਹੈ। ਕਾਦਰ ਖਾਨ ਦੇ ਤਿੰਨ ਬੇਟਿਆਂ ਵਿੱਚੋਂ ਅਬਦੁਲ ਸਭ ਤੋਂ ਵੱਡਾ ਬੇਟਾ ਸੀ। ਛੋਟੇ ਬੇਟਿਆਂ ਵਿਚ ਸਰਫ ਰਾਜ ਅਤੇ ਸ਼ਹਿਨਵਾਜ਼ ਖਾਨ ਵੀ ਹਨ। ਜੋ ਫ਼ਿਲਮ ਇੰਡਸਟਰੀ ਵਿਚ ਸਰਗਰਮ ਹਨ।