Home / ਤਾਜਾ ਜਾਣਕਾਰੀ / ਹੁਣ ਪੰਜਾਬ ਚ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ, ਔਰਤਾਂ ਚ ਛਾ ਗਈ ਖੁਸ਼ੀ – ਤਾਜਾ ਵੱਡੀ ਖਬਰ

ਹੁਣ ਪੰਜਾਬ ਚ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ, ਔਰਤਾਂ ਚ ਛਾ ਗਈ ਖੁਸ਼ੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਵਿਕਾਸ ਵਿੱਚ ਮਹਿਲਾਵਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਇਕ ਇਸਤਰੀ ਜਦੋਂ ਘਰੇਲੂ ਕੰਮਕਾਜ ਸਾਂਭਣ ਦੇ ਨਾਲ ਨਾਲ ਦੇਸ਼ ਦੀਆਂ ਵੱਖ ਵੱਖ ਸੇਵਾਵਾਂ ਨਿਭਾਉਣ ਦੇ ਲਈ ਤਨਦੇਹੀ ਨਾਲ ਕੰਮ ਕਰਦੀ ਹੈ ਤਾਂ ਉਹ ਦੇਸ਼ ਤਰੱਕੀ ਦੇ ਰਾਹ ਉੱਪਰ ਨਿਰੰਤਰ ਹੀ ਅੱਗੇ ਵਧਦਾ ਜਾਂਦਾ ਹੈ। ਅੱਜ ਕਲ ਦੀਆਂ ਔਰਤਾਂ ਮਰਦਾਂ ਦੇ ਮੋਢੇ ਨਾਲ ਮੋਢਾ ਲਾ ਕੇ ਅੱਗੇ ਵੱਧ ਰਹੀਆਂ ਹਨ। ਇਨ੍ਹਾਂ ਔਰਤਾਂ ਦੇ ਵਾਸਤੇ ਹੀ ਸਰਕਾਰ ਵੱਲੋਂ ਸਮੇਂ-ਸਮੇਂ ਉੱਪਰ ਕਈ ਤਰ੍ਹਾਂ ਦੀਆਂ ਸਕੀਮਾਂ ਜਾਰੀ ਕੀਤੀਆਂ ਜਾਂਦੀਆਂ ਹਨ।

ਅਜਿਹੇ ਸਮੇਂ ਵਿੱਚ ਹੀ ਪੰਜਾਬ ਸੂਬੇ ਦੀ ਸਰਕਾਰ ਨੇ ਮਹਿਲਾ ਸਸ਼ਕਤੀਕਰਣ ਨੂੰ ਵਧਾਵਾ ਦੇਣ ਦੇ ਲਈ ਕੰਮਕਾਜੀ ਔਰਤਾਂ ਵਾਸਤੇ 50 ਕਰੋੜ ਰੁਪਏ ਦੀ ਲਾਗਤ ਵਾਲੀ ਸਕੀਮ ਲਿਆਂਦੀ ਹੈ। ਇਸ ਸਕੀਮ ਦੇ ਜ਼ਰੀਏ ਪੰਜਾਬ ਸਰਕਾਰ ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਦੇਣ ਜਾ ਰਹੀ ਹੈ। ਕੰਮਕਾਜੀ ਔਰਤਾਂ ਵਾਸਤੇ ਇਹ ਸਕੀਮ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮਹਿਕਮੇ ਵੱਲੋਂ ਦਿੱਤੀ ਗਈ ਹੈ ਜਿਸ ਤਹਿਤ 7 ਨਵੇਂ ਹੋਸਟਲਾਂ ਦੀ ਉਸਾਰੀ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਨ੍ਹਾਂ ਨਵੇਂ ਹੋਸਟਲਾਂ ਦੇ ਵਿਚ ਉਹ ਕੰਮਕਾਜੀ ਔਰਤਾਂ ਰਹਿਣਗੀਆਂ ਜੋ ਆਪਣੇ ਘਰਾਂ ਤੋਂ ਦੂਰ ਆ ਕੇ ਕੰਮ ਕਰਦੀਆਂ ਹਨ। ਇਨ੍ਹਾਂ ਦੇ ਵਿਚ ਉਨ੍ਹਾਂ ਦੇ ਬੱਚਿਆਂ ਲਈ ਦਿਨ ਭਰ ਸਾਂਭ ਸੰਭਾਲ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਕਿਉਂਕਿ ਔਰਤਾਂ ਵਾਸਤੇ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਰਾਖਵੇਂਕਰਨ ਹੈ ਅਤੇ ਇਸ ਲਈ ਇਸ ਸਕੀਮ ਦੀ ਸ਼ੁਰੂਆਤ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਵੱਲੋਂ ਕੀਤੀ ਗਈ ਹੈ। ਪਹਿਲ ਦੇ ਅਧਾਰ ਉੱਪਰ ਇਹ ਹੋਸਟਲ ਜਲੰਧਰ, ਪਟਿਆਲਾ, ਮੋਹਾਲੀ, ਮਾਨਸਾ, ਬਰਨਾਲਾ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਵਿਚ ਬਣਾਏ ਜਾਣਗੇ।

ਇਸ ਯੋਜਨਾ ਦੇ ਵਿੱਚ ਮੋਹਾਲੀ ਵਿਖੇ ਹੋਸਟਲ ਲਈ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ, ਜਲੰਧਰ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਮਾਨਸਾ ਅਤੇ ਅੰਮ੍ਰਿਤਸਰ ਦੇ ਵਿਚ ਬਣਾਏ ਜਾਣ ਵਾਲੇ ਹੋਸਟਲਾਂ ਲਈ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ ਅਤੇ ਕਾਰਵਾਈ ਜਾਰੀ ਹੈ। ਮੈਟਰੋ ਸ਼ਹਿਰਾਂ ਦੀ ਤਰਜ਼ ਉਪਰ ਇਹਨਾਂ ਹੋਸਟਲਾਂ ਨੂੰ ਬਣਾਇਆ ਜਾ ਰਿਹਾ ਹੈ ਜਦ ਕਿ ਬਾਕੀ ਸ਼ਹਿਰਾਂ ਵਿਚ ਵੀ ਜਲਦ ਹੀ ਇਹ ਸਹੂਲਤ ਦਿੱਤੀ ਜਾਵੇਗੀ। ਸੂਬੇ ਦੀਆਂ ਸਰਕਾਰੀ ਬੱਸਾਂ ਵਿੱਚ ਸਾਰੀਆਂ ਔਰਤਾਂ ਨੂੰ 50 ਫੀਸਦੀ ਕਿਰਾਏ ਦੀ ਛੋਟ ਜਲਦ ਹੀ ਲਾਗੂ ਕਰਨ ਦੀ ਖੁਸ਼ਖਬਰੀ ਵੀ ਮੰਤਰੀ ਅਰੁਣਾ ਚੌਧਰੀ ਵੱਲੋਂ ਅੱਜ ਪੰਜਾਬ ਭਵਨ ਵਿਖੇ ਕਰਵਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ ਹੈ।