Home / ਤਾਜਾ ਜਾਣਕਾਰੀ / 19 ਅਕਤੂਬਰ ਦੁਪਹਿਰ 2 ਵਜੇ ਲਈ ਹੋ ਗਿਆ ਇਥੇ ਅਜਿਹਾ ਵੱਡਾ ਐਲਾਨ ਸਾਰਾ ਪੰਜਾਬ ਹੋ ਗਿਆ ਹੈਰਾਨ

19 ਅਕਤੂਬਰ ਦੁਪਹਿਰ 2 ਵਜੇ ਲਈ ਹੋ ਗਿਆ ਇਥੇ ਅਜਿਹਾ ਵੱਡਾ ਐਲਾਨ ਸਾਰਾ ਪੰਜਾਬ ਹੋ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਤਾਂ ਜੋ ਖੇਤੀ ਕਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਪੰਜਾਬ ਵਿੱਚ ਇਹ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਦੇ ਤਹਿਤ ਹੀ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਚੱਲ ਰਿਹਾ ਹੈ। ਜਿੱਥੇ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ ।ਉਥੇ ਹੀ ਕਿਸਾਨਾਂ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ। ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇੱਕ ਪਾਸੇ ਸਰਕਾਰ ਵਾਤਾਵਰਣ ਨੂੰ ਸਾਫ ਰੱਖਣ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦੀ ਹੈ।

ਪਰ ਹੁਣ ਕਿਸਾਨਾਂ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਉਹ ਸਰਕਾਰ ਦੀ ਘੁਰਕੀ ਤੋਂ ਨਹੀਂ ਡਰਨਗੇ, ਤੇ ਪਰਾਲੀ ਨੂੰ ਅੱਗ ਦੇ ਹਵਾਲੇ ਕਰਨਗੇ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਕਿਸਾਨ ਸਰਕਾਰ ਦੀ ਅਪੀਲ ਦੀ ਪਰਵਾਹ ਨਾ ਕਰਦੇ ਹੋਏ ਪਰਾਲੀ ਨੂੰ ਅੱਗ ਲਗਾ ਰਹੇ ਹਨ। ਜ਼ਿਲ੍ਹੇ ਦੇ ਪਿੰਡ ਭਾਗਸਰ ਵਿਖੇ ਇਕੱਠੇ ਹੋ ਕੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 19 ਅਕਤੂਬਰ ਤੋਂ ਦੁਪਹਿਰ 2 ਵਜੇ ਆਪਣੇ ਖੇਤਾਂ ਵਿਚ ਪਈ ਪਰਾਲੀ ਨੂੰ ਅੱਗ ਦੇ ਹਵਾਲੇ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਦੇ ਵਿਰੁੱਧ ਪੂਰੇ ਸੂਬੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਕੁਝ ਕਿਸਾਨ ਧਰਨੇ ਤੇ ਡਟੇ ਹੋਏ ਹਨ। ਝੋਨੇ ਦੀ ਵਾਢੀ ਹੋਣ ਕਾਰਨ ਕਿਸਾਨ ਖੇਤਾਂ ਵਿਚ ਵੀ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਲਗਾਤਾਰ ਪਰਾਲੀ ਨਾ ਸਾੜਨ ਦਾ ਐਲਾਨ ਕੀਤਾ ਜਾ ਰਿਹਾ ਹੈ।ਸੂਬੇ ਵਿੱਚ ਵੱਡੀ ਗਿਣਤੀ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ।ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰ ਨਰਮੇ ਦੀ ਖਰੀਦ ਸਰਕਾਰੀ ਕਰਨ ਤੋਂ ਅਨਾਕਾਨੀ ਕਰ ਰਹੀ ਹੈ। ਇਸ ਤਰਾਂ ਹੀ ਝੋਨੇ ਤੇ ਵੀ ਆੜਤੀਆਂ ਵੱਲੋਂ ਕੱਟ ਲਾਇਆ ਜਾ ਰਿਹਾ ਹੈ। ਪਰ ਕਿਸਾਨ ਜਥੇਬੰਦੀ ਅਜਿਹਾ ਨਹੀਂ ਹੋਣ ਦੇਵੇਗੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਇਕੱਤਰ ਹੋਏ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਹੋਰ ਕੋਈ ਹੱਲ ਨਹੀਂ ਹੈ।ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਨਹੀਂ ਚੱਲ ਰਹੀ ਤੇ ਸਿਰਫ ਕਿਸਾਨਾਂ ਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦੇ ਰਹੀ ਹੈ।