ਬੈਂਕ ਡਕੈਤੀ ਤੋਂ ਤੁਰੰਤ ਬਾਅਦ ਜੋ ਕੀਤਾ
ਕੋਲੋਰੈਡੋ : ਦੁਨੀਆਂ ਭਰ ਅੰਦਰ ਕ੍ਰਿਸਮਿਸ ਦੀ ਧੂਮ ਹੈ। ਲੋਕ ਇਸ ਨੂੰ ਅਪਣੇ ਅਪਣੇ ਅੰਦਾਜ਼ ਨਾਲ ਮਨਾਉਣ ‘ਚ ਰੁੱਝੇ ਹੋਏ ਹਨ। ਇਸੇ ਦੌਰਾਨ ਕ੍ਰਿਸਮਿਸ ਤੋਂ ਠੀਕ ਦੋ ਦਿਨ ਪਹਿਲਾਂ ਅਮਰੀਕਾ ਦੇ ਕੋਲੋਰੈਡੋ ਵਿਖੇ ਇਕ 65 ਸਾਲਾ ਬਜ਼ੁਰਗ ਵਲੋਂ ਅਨੋਖੀ ਬੈਂਕ ਡਕੈਤੀ ਨੂੰ ਅੰਜ਼ਾਮ ਦਿਤਾ ਗਿਆ ਹੈ। ਉਸ ਨੇ ਬੈਂਕ ਮੁਲਾਜ਼ਮਾਂ ਨੂੰ ਹਥਿਆਰ ਵਿਖਾ ਦੇ ਧਮਕਾਉਂਦਿਆਂ ਬੈਂਕ ਵਿਚੋਂ ਪੈਸੇ ਲੁੱਟ ਲਏ ਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਬਾਅਦ ‘ਚ ਉਸ ਨੇ ਲੁੱਟ ਕੀਤੇ ਸਾਰੇ ਡਾਲਰ ਹਵਾ ਵਿਚ ਉਛਾਲ ਦਿਤੇ। ਉਸ ਨੇ ਡਾਲਰ ਹਵਾਂ ਵਿਚ ਉਛਾਲਦਿਆਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ ਵੀ ਦਿਤੀ। ਕੋਲੋਰੈਡੋ ਪੁਲਿਸ ਨੇ ਦਸਿਆ ਕਿ ਡੇਵਿਡ ਵਾਇਨੇ ਓਲਿਵਰ ਨਾਂ ਦੇ ਇਸ ਵਿਅਕਤੀ ਨੇ ਸੋਮਵਾਰ ਨੂੰ ਐਕਡਮੀ ਬੈਂਕ ‘ਚ ਹਥਿਆਰ ਵਿਖਾ ਕੇ ਕਰਮਚਾਰੀਆਂ ਨੂੰ ਧਮਕਾਉਣ ਬਾਅਦ ਪੈਸੇ ਲੁੱਟੇ ਤੇ ਫ਼ਰਾਰ ਹੋ ਗਿਆ।
ਇਕ ਪ੍ਰਤੱਖਦਰਸ਼ੀ ਨੇ ਦਸਿਆ ਕਿ ਉਸ ਨੇ ਬੈਗ ਵਿਚੋਂ ਡਾਲਰ ਕੱਢ ਕੇ ਲੋਕਾਂ ‘ਤੇ ਉਛਾਲਣੇ ਸ਼ੁਰੂ ਕਰ ਦਿਤੇ। ਇਸ ਦੌਰਾਨ ਉਸ ਨੇ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ ਵੀ ਦਿਤੀ। ਇਸ ਘਟਨਾ ਤੋਂ ਬਾਅਦ ਉਹ ਨੇੜਲੇ ਇਕ ਸਟਾਰਬਕਸ ‘ਚ ਚਲਾ ਗਿਆ ਜਿੱਥੋਂ ਉਸਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਦਸਿਆ ਕਿ ਗ੍ਰਿਫ਼ਤਾਰੀ ਸਮੇਂ ਉਸ ਕੋਲ ਕੋਈ ਹਥਿਆਰ ਨਹੀਂ ਸੀ। ਇਸੇ ਦੌਰਾਨ ਕੁੱਝ ਲੋਕਾਂ ਨੇ ਬੈਂਕ ਨੂੰ ਪੈਸੇ ਵਾਪਸ ਵੀ ਕਰ ਦਿਤੇ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
